ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ
ਡਾ. ਸੁਖਪ੍ਰੀਤ ਸਿੰਘ ਉਦੋਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Wed, 06 May 2026 07:26 PM (IST)
Updated Date: Wed, 06 May 2026 07:29 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਭਾਈ ਲਾਲੋ ਜੀ ਸੁਸਾਇਟੀ ਤੇ ਸਮੂਹ ਰਾਮਗੜ੍ਹੀਆ ਬਰਾਦਰੀ ਪੰਜਾਬ ਵੱਲੋਂ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਗੁਰਦੁਆਰਾ ਭਾਈ ਲਾਲੋ ਜੀ ਰਾਮਗੜ੍ਹੀਆ ਸਕੂਲ ਹੁਸ਼ਿਆਰਪੁਰ ਰੋਡ ਵਿਖੇ ਮਨਾਇਆ ਗਿਆ। ਪ੍ਰਸਿੱਧ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ, ਭਗਵਾਨ ਸਿੰਘ ਜੌਹਲ ਨੇ ਸਿੱਖ ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਭਾਈ ਬ੍ਰਹਮਜੋਤ ਸਿੰਘ ਅਤੇ ਭਾਈ ਅਵਤਾਰ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ। ਸੰਗਤਾਂ ਦਾ ਧੰਨਵਾਦ ਕਰਦਿਆਂ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਗੁਰਜੀਤ ਸਿੰਘ ਮਰਵਾਹਾ, ਜਸਵਿੰਦਰ ਸਿੰਘ ਜੱਸਾ, ਹਰਪਾਲ ਸਿੰਘ, ਤਜਿੰਦਰ ਸਿੰਘ ਊਬੀ,ਰਾਜਕਰਨ ਸਿੰਘ ਮਰਵਾਹਾ, ਕੁਲਬੀਰ ਸਿੰਘ ਮਰਵਾਹਾ, ਅਮਨਬੀਰ ਸਿੰਘ ਮਰਵਾਹਾ, ਜਸਵਿੰਦਰ ਸਿੰਘ ਨਾਗੀ, ਕੁਲਦੀਪ ਸਿੰਘ ਪਾਇਲਟ, ਸਾਬਕਾ ਸੰਸਦੀ ਸਕੱਤਰ ਕੇ.ਡੀ.ਭੰਡਾਰੀ, ਹਰਿੰਦਰ ਸਿੰਘ ਢੀਂਡਸਾ, ਕਰਤਾਰ ਸਿੰਘ ਬਿੱਲਾ, ਭੁਪਿੰਦਰ ਸਿੰਘ ਉੱਭੀ, ਕੰਵਰਜੀਤ ਸਿੰਘ ਧੀਗਾਨ, ਸੁਰਜੀਤ ਸਿੰਘ ਨੀਲਾ ਮਹਿਲ, ਰਵਿੰਦਰ ਸਿੰਘ ਸਵੀਟੀ, ਸਤਿੰਦਰ ਸਿੰਘ ਪੀਤਾ, ਸਰਬਜੀਤ ਸਿੰਘ ਪਨੇਸਰ, ਰਜਿੰਦਰ ਸਿੰਘ ਰੀਹਲ, ਅਮਰਜੀਤ ਸਿੰਘ ਬਰਮੀ, ਸੁਰਜੀਤ ਸਿੰਘ ਹੈਪੀ, ਹਰਵਿੰਦਰ ਸਿੰਘ ਨਾਗੀ,ਬਲਜੀਤ ਸਿੰਘ ਸਿੱਖ ਮਿਸ਼ਨਰੀ, ਚਰਨਜੀਵ ਸਿੰਘ ਲਾਲੀ, ਬਾਲ ਕ੍ਰਿਸ਼ਨ ਬਾਲੀ ਕੌਂਸਲਰ ਆਦਿ ਹਾਜ਼ਰ ਸਨ।