ਅੱਜ ਹੋਵੇਗੀ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ ਅੱਜ ਕੀਤੀ ਜਾਵੇਗੀ ਵੋਟਰ ਸੂਚੀਆਂ ਦੀ ਡਰਾਫ਼ਟ ਪ੍ਰਕਾਸ਼ਨਾਂ
Publish Date: Wed, 12 Aug 2026 09:07 PM (IST)
Updated Date: Wed, 12 Aug 2026 09:08 PM (IST)
-ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਲਈ ਜ਼ਿਲ੍ਹੇ ਦੇ ਸਮੂਹ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ 16 ਨੂੰ ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ)-2026 ਮੁਹਿੰਮ ਤਹਿਤ ਜ਼ਿਲ੍ਹਾ ਜਲੰਧਰ ਦੇ ਵੋਟਰਾਂ ਪਾਸੋਂ ਇਕੱਤਰ ਕੀਤੇ ਗਏ ਗਣਨਾ ਫਾਰਮਾਂ ਦੇ ਅਧਾਰ ’ਤੇ ਤਿਆਰ ਕੀਤੀਆਂ ਗਈਆਂ ਡਰਾਫਟ ਵੋਟਰ ਸੂਚੀਆਂ ’ਚ ਦਰਜ ਨਾਮ ਦੀ ਜਾਣਕਾਰੀ ਤੇ ਦਾਅਵੇ ਤੇ ਇਤਰਾਜ਼ ਦੇਣ ਲਈ 16 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 13 ਅਗਸਤ ਨੂੰ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ ਕੀਤੀ ਜਾਵੇਗੀ। ਵੋਟਰ ਪੋਲਿੰਗ ਬੂਥ ’ਤੇ ਜਾ ਕੇ ਆਪਣਾ ਨਾਮ ਡਰਾਫਟ ਵੋਟਰ ਸੂਚੀ ਵਿਚ ਚੈੱਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਵੋਟਰ ਸੂਚੀ ਵਿਚ ਵੋਟਰ ਦਾ ਨਾਮ ਦਰਜ ਨਹੀਂ ਹੈ ਤਾਂ ਉਹ ਫਾਰਮ ਨੰਬਰ 6 ਸਮੇਤ ਘੋਸ਼ਣਾ ਪੱਤਰ ਭਰ ਕੇ ਅੰਤਿਮ ਪ੍ਰਕਾਸ਼ਨਾਂ/ ਫਾਈਨਲ ਰੋਲ ’ਚ ਆਪਣਾ ਨਾਮ ਦਰਜ ਕਰਵਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਨੂੰ ਡਰਾਫ਼ਟ ਵੋਟਰ ਸੂਚੀਆਂ ’ਚ ਦਰਜ ਨਾਵਾਂ ਦੀ ਜਾਣਕਾਰੀ ਤੇ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ।