12 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
12 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
Publish Date: Wed, 24 Dec 2025 08:22 PM (IST)
Updated Date: Wed, 24 Dec 2025 08:25 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਭੋਗਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 12 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪ ਪੁਲਿਸ ਕਪਤਾਨ ਆਦਮਪੁਰ ਰਾਜੀਵ ਕੁਮਾਰ ਪੀਪੀਐੱਸ ਨੇ ਦੱਸਿਆ ਕਿ ਏਐੱਸਆਈ ਕਾਬਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੱਧਾ ਚੱਕ ’ਚ ਮੌਜੂਦ ਸੀ। ਇਸ ਦੌਰਾਨ ਇਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਮੋਮੀ ਲਿਫ਼ਾਫਾ ਸੁੱਟ ਦਿੱਤਾ। ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਪਿੰਡ ਡੱਲੀ ਵਜੋਂ ਹੋਈ। ਲਿਫ਼ਾਫੇ ’ਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।