ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
Publish Date: Thu, 19 Mar 2026 07:06 PM (IST)
Updated Date: Thu, 19 Mar 2026 07:07 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਇਕ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਇਕ ਦੇ ਮੁਖੀ ਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਗਸ਼ਤ ਕਰਨ ਪੁਲਿਸ ਪਾਰਟੀ ਗੁਰੂ ਨਾਨਕ ਨਗਰ ਨੇੜੇ ਸ਼ਮਸ਼ਾਨ ਘਾਟ ਪੁੱਜੀ ਤਾਂ ਸਾਹਮਣਿਓਂ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਨੂੰ ਦੇਖ ਕੇ ਉਸ ਨੇ ਆਪਣੀ ਜੇਬ ’ਚੋਂ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਤੇ ਦੌੜਨ ਲੱਗਾ। ਉਸ ਨੂੰ ਕਾਬੂ ਕਰ ਕੇ ਨਾਂ ਪਤਾ ਪੁੱਛਿਆ। ਉਸ ਨੇ ਹਰਬੰਸ ਸਿੰਘ ਉਰਫ ਸੋਨੂੰ ਗੁਰੂ ਨਾਨਕ ਨਗਰ ਨੇੜੇ ਸਮਸਾਨਘਾਟ ਜਲੰਧਰ ਦੱਸਿਆ। ਲਿਫਾਫੇ ਨੂੰ ਚੁੱਕ ਕੇ ਚੈੱਕ ਕਰਨ ’ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਵਿਰੁੱਧ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ, ਜਿਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।