ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ
ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ
Publish Date: Fri, 17 Apr 2026 10:33 PM (IST)
Updated Date: Fri, 17 Apr 2026 10:36 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸੀਆਈਏ ਸਟਾਫ ਜਲੰਧਰ ਦਿਹਾਤੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੀ ਹੈ। ਗ੍ਰਿਫ਼ਤਾਰ ਮੁਲ਼ਜਮ ਦੀ ਪਛਾਣ ਜਗਪ੍ਰੀਤ ਸਿੰਘ ਬਾਂਸਲ ਉਰਫ ਜੰਗੀ ਵਾਸੀ ਆਦਮਪੁਰ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੀ ਨਿਗਰਾਨੀ ਹੇਠ ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਟੀਮ ਆਦਮਪੁਰ ਖੇਤਰ ’ਚ ਗਸ਼ਤ ਤੇ ਸੀ। ਇਸ ਦੌਰਾਨ ਪੁਲਿਸ ਨੂੰ ਇਕ ਸੂਚਨਾ ਮਿਲੀ ਕਿ ਮੁਲਜ਼ਮ ਜਗਪ੍ਰੀਤ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਹੈ, ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਦੀ ਤਿਆਰੀ ’ਚ ਹੈ। ਇਸ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰੰਤ ਛਾਪਾ ਮਾਰਿਆ ਤੇ ਸ਼ੱਕੀ ਹਾਲਾਤ ’ਚ ਖੜ੍ਹੇ ਜਗਪ੍ਰੀਤ ਨੂੰ ਕਾਬੂ ਕਰ ਲਿਆ। ਬਾਅਦ ’ਚ ਕੀਤੀ ਗਈ ਤਲਾਸ਼ੀ ਦੌਰਾਨ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਵਿਰੁੱਧ ਆਦਮਪੁਰ ਥਾਣੇ ’ਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਸ਼ੁਰੂਆਤੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਪੂਰਥਲਾ ਦੇ ਹਮੀਰਾ ਤੇ ਸੁਲਤਾਨਪੁਰ ਖੇਤਰਾਂ ਤੋਂ ਘੱਟ ਕੀਮਤਾਂ ਤੇ ਹੈਰੋਇਨ ਖਰੀਦਦਾ ਸੀ ਤੇ ਇਸ ਨੂੰ ਆਦਮਪੁਰ ਤੇ ਭੋਗਪੁਰ ਖੇਤਰਾਂ ’ਚ ਮਹਿੰਗੇ ਭਾਅ ਤੇ ਸਪਲਾਈ ਕਰਦਾ ਸੀ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮੁਲਜ਼ਮ ਦੀ ਚੱਲ ਤੇ ਅਚੱਲ ਜਾਇਦਾਦ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਗੈਰ-ਕਾਨੂੰਨੀ ਕਮਾਈ ਰਾਹੀਂ ਪ੍ਰਾਪਤ ਕੀਤੀ ਗਈ ਸੀ, ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਕਾਨੂੰਨ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ।