ਨਿਗਮ ਤੇ ਪੁਲਿਸ ਦਾ ਸਾਂਝਾ ਐਕਸ਼ਨ, ਨਸ਼ਾ ਸਮੱਗਲਰ ਦੀ ਗੈਰਕਾਨੂੰਨੀ ਇਮਾਰਤ ਢਾਹੀ
ਨਸ਼ਾ ਤਸਕਰ ਦੀ ਗੈਰਕਾਨੂੰਨੀ ਇਮਾਰਤ ਢਾਹੀ
Publish Date: Mon, 24 Nov 2025 06:54 PM (IST)
Updated Date: Mon, 24 Nov 2025 06:55 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਮਿਊਂਸਪਲ ਕਾਰਪੋਰੇਸ਼ਨ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਮੋਚੀਆ ਮੁਹੱਲਾ ਬਸਤੀ ਸ਼ੇਖ ’ਚ ਇੱਕ ਨਸ਼ਾ ਸਮੱਗਲਰ ਦੀ ਗੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਤੌਰ ’ਤੇ ਕੀਤੀ ਗਈ। ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਨੇ ਖੁਦ ਮੌਕੇ ’ਤੇ ਪਹੁੰਚ ਕੇ ਇਸ ਕਾਰਵਾਈ ਦੀ ਨਿਗਰਾਨੀ ਕੀਤੀ। ਵਿਸ਼ਾਲ ਉਰਫ਼ ਲੋਟਾ ਵਾਸੀ ਮੋਚੀਆ ਮੁਹੱਲਾ ਬਸਤੀ ਸ਼ੇਖ ਵੱਲੋਂ ਕੀਤੀ ਗਈ ਗੈਰਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ। ਵਿਸ਼ਾਲ ਉਰਫ਼ ਲੋਟਾ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਸੱਤ ਮੁਕੱਦਮੇ ਦਰਜ ਹਨ। ਜਲੰਧਰ ਪੁਲਿਸ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਗੈਰਕਾਨੂੰਨੀ ਸਰਗਰਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਜਿਹੀਆਂ ਸਖ਼ਤ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।