ਰਾਕੇਸ਼ ਗਾਂਧੀ, ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਐਕਟਿਵਾ ਸਵਾਰ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ।

ਸੀਆਈਏ ਸਟਾਫ ਦੇ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਲੈਦਰ ਕੰਪਲੈਕਸ ਵਿਚ ਨਾਕੇਬੰਦੀ ਕੀਤੀ ਹੋਈ ਸੀ ਕਿ ਐਕਟਿਵਾ 'ਤੇ ਆ ਰਹੇ ਨੌਜਵਾਨ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਉਹ ਇਕਦਮ ਘਬਰਾ ਗਿਆ ਅਤੇ ਆਪਣੀ ਐਕਟਿਵਾ ਪਿੱਛੇ ਮੋੜਨ ਲੱਗਾ। ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੁਰੇਸ਼ ਕੁਮਾਰ ਉਰਫ ਮਨੀ ਵਾਸੀ ਬਟਾਲਾ ਰੋਡ ਅੰਮਿ੍ਤਸਰ ਵਜੋਂ ਹੋਈ ਹੈ, ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਦਾਲਤ ਵਿਚੋਂ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਵਿਚ ਮਨੀ ਨੇ ਦੱਸਿਆ ਕਿ ਉਹ ਅੰਮਿ੍ਤਸਰ ਵਿਚ ਮਕੈਨਿਕ ਦਾ ਕੰਮ ਕਰਦਾ ਹੈ ਅਤੇ ਕੰਮ ਵਿਚ ਮੰਦਾ ਹੋਣ ਕਾਰਨ ਉਹ ਨਸ਼ਾ ਵੇਚਣ ਲੱਗ ਪਿਆ।