ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਨੌਜਵਾਨ ਵੱਲੋਂ ਹੰਗਾਮਾ
ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਸ਼ਰਾਬੀ ਨੌਜਵਾਨ ਨੇ ਕੀਤਾ ਹੰਗਾਮਾ
Publish Date: Wed, 22 Apr 2026 10:14 PM (IST)
Updated Date: Wed, 22 Apr 2026 10:16 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਰੇਲਵੇ ਸਟੇਸ਼ਨ 'ਤੇ ਨੌਜਵਾਨ ਦੇ ਗ਼ਲਤ ਵਿਵਹਾਰ ਨੇ ਯਾਤਰੀਆਂ ਤੇ ਘਟਨਾ ਸਥਾਨ 'ਤੇ ਮੌਜੂਦ ਆਮ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਨੌਜਵਾਨ ਖੁੱਲ੍ਹੇਆਮ ਸਿਗਰਟਨੋਸ਼ੀ ਕਰ ਰਿਹਾ ਸੀ। ਹੈਰਾਨੀ ਦੀ ਗੱਲ ਹੈ ਕਿ ਇਹ ਸਾਰੀ ਘਟਨਾ ਜੀਆਰਪੀ ਥਾਣੇ ਤੋਂ ਸਿਰਫ਼ 50 ਮੀਟਰ ਦੀ ਦੂਰੀ 'ਤੇ ਵਾਪਰੀ। ਇਸ ਦੇ ਬਾਵਜੂਦ ਕਾਫ਼ੀ ਸਮੇਂ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਚਸ਼ਮਦੀਦਾਂ ਅਨੁਸਾਰ ਨੌਜਵਾਨ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਹ ਆਪਣੇ ਆਲੇ-ਦੁਆਲੇ ਤੋਂ ਪੂਰੀ ਤਰ੍ਹਾਂ ਅਣਜਾਣ ਸੀ। ਉਹ ਵਾਰ-ਵਾਰ ਡਿੱਗਦਾ ਤੇ ਉੱਠਦਾ ਰਿਹਾ। ਇਸ ਮਾਮਲੇ ਸਬੰਧੀ ਸੰਪਰਕ ਕਰਨ 'ਤੇ ਜੀਆਰਪੀ ਏਐੱਸਆਈ ਹੀਰਾ ਸਿੰਘ ਨੇ ਕਿਹਾ ਕਿ ਇਹ ਘਟਨਾ ਅਜੇ ਉਨ੍ਹਾਂ ਦੇ ਧਿਆਨ ’ਚ ਨਹੀਂ ਆਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਮਿਲਦਿਆਂ ਹੀ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।