ਸੰਪਰਕ ਪ੍ਰੋਗਰਾਮ ਦੌਰਾਨ ਨਸ਼ਿਆਂ ਦੇ ਮਾਰੂ ਪ੍ਰਭਾਵ ਦੱਸੇ
ਸੰਪਰਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਨਸ਼ਿਆ ਦੇ ਮਾਰੂ ਪ੍ਰਭਾਵਾਂ ਤੋਂ ਕਰਵਾਇਆ ਜਾਣੂ
Publish Date: Sat, 03 Jan 2026 10:33 PM (IST)
Updated Date: Sat, 03 Jan 2026 10:35 PM (IST)

-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਿਲੌਰ ’ਚ ਸੰਪਰਕ ਪ੍ਰੋਗਰਾਮ ਕਰਵਾਇਆ -ਪੁਲਿਸ ਅਧਿਕਾਰੀਆ ਵੱਲੋਂ ਸੇਫ ਪੰਜਾਬ ਪੋਰਟਲ ਸਬੰਧੀ ਦਿੱਤੀ ਗਈ ਜਾਣਕਾਰੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਸ਼ਾ ਤਸਕਰੀ ਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਫਿਲੌਰ ਸਬ ਡਵੀਜ਼ਨ ਅਧੀਨ ਪਿੰਡ ਥਾਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਸੰਪਰਕ ਪ੍ਰੋਗਰਾਮ ਕੀਤਾ ਗਿਆ। ਇਹ ਪ੍ਰੋਗਰਾਮ ਹਰਵਿੰਦਰ ਸਿੰਘ ਵਿਰਕ ਐੱਸਐੱਸਪੀ ਦਿਹਾਤੀ ਨਿਸ਼ਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸਪੀ (ਹੈੱਡਕੁਆਰਟਰ) ਡਾ. ਮੁਕੇਸ਼ ਕੁਮਾਰ, ਡੀਐੱਸਪੀ ਫਿਲੌਰ ਭਾਰਤ ਮਸੀਹ ਲੱਦੜ ਅਤੇ ਅਮਨ ਸੈਣੀ ਐੱਸਐੱਚਓ ਫਿਲੌਰ ਦੀ ਮੌਜੂਦਗੀ ਹੇਠ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਕਰੀਬ 100 ਵਿਅਕਤੀਆਂ ਨੇ ਹਿੱਸਾ ਲਿਆ, ਜਿਸ ਵਿੱਚ ਪਿੰਡ ਵਾਸੀ, ਨੌਜਵਾਨ ਅਤੇ ਮੋਹਤਬਰ ਸ਼ਾਮਲ ਸਨ। ਮੀਟਿੰਗ ਦੌਰਾਨ ਪਿਛਲੇ ਸਾਲ ਦੌਰਾਨ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਅਪਰਾਧ ਰੋਕਥਾਮ ਲਈ ਕੀਤੀ ਗਈ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਜਨਤਾ ਵੱਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਹੋਰ ਵਧੀਆ ਨਤੀਜੇ ਹਾਸਲ ਕਰਨ ਲਈ ਲੋਕਾਂ ਨੂੰ ਹੋਰ ਵਧੇਰੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸੇਫ ਪੰਜਾਬ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਸ ਪੋਰਟਲ ਰਾਹੀਂ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਦਰਜ ਕਰ ਸਕਦਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਖ਼ਾਸ ਤੌਰ ‘ਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਡਰ ਦੇ ਸ਼ਿਕਾਇਤ ਦਰਜ ਕਰਨ। ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਸ਼ਿਕਾਇਤ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।