- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤੰਬਰ ਮਹੀਨੇ ਦੌਰਾਨ ਟਿਕਟ ਚੈਕਿੰਗ ਮੁਹਿੰਮ ’ਚ 22,855 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਫੜੇ ਗਏ

ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਦਲ ਵੱਲੋਂ ਰੇਲ ਗੱਡੀਆਂ ’ਚ ਗੈਰ-ਅਧਿਕਾਰਤ/ਬਿਨਾਂ ਟਿਕਟ ਯਾਤਰਾ ਨੂੰ ਰੋਕਣ ਲਈ ਲਗਾਤਾਰ ਟਿਕਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵੱਲੋਂ ਸਤੰਬਰ 2026 ਦੌਰਾਨ ਰੇਲ ਗੱਡੀਆਂ ’ਚ ਟਿਕਟ ਜਾਂਚ ਦੇ ਦੌਰਾਨ ਕੁੱਲ 22,855 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ। ਇਨ੍ਹਾਂ ਤੋਂ ਜੁਰਮਾਨੇ ਵਜੋਂ 2 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਵਸੂਲ ਕੀਤਾ ਗਿਆ। ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਦੇ ਨਾਲ-ਨਾਲ ਉਨ੍ਹਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਂਚ ਕੀਤੀ ਜਾਂਦੀ ਹੈ।
ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਦੌਰਾਨ 202 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ’ਚ ਗੰਦਗੀ ਫੈਲਾਉਣ ਦੇ ਦੋਸ਼ ਹੇਠ (ਐਂਟੀ ਲਿਟਰਿੰਗ ਐਕਟ) ਜੁਰਮਾਨਾ ਕੀਤਾ ਗਿਆ ਤੇ ਉਨ੍ਹਾਂ ਤੋਂ 81 ਹਜ਼ਾਰ ਰੁਪਏ ਤੋਂ ਵੱਧ ਦੀ ਰਕਮ ਵਸੂਲ ਕੀਤੀ ਗਈ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ’ਚ ਟਿਕਟ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।