ਧਾਰਮਿਕ ਸਮਾਗਮ ਦੌਰਾਨ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ
ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ
Publish Date: Sun, 17 May 2026 07:18 PM (IST)
Updated Date: Mon, 18 May 2026 04:13 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਜੇਠੇ ਐਤਵਾਰ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਇਹ ਸਮਾਗਮ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ। ਸਮਾਗਮ ਦੌਰਾਨ 19 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬਾਬਾ ਸੁਖਵਿੰਦਰ ਸਿੰਘ ਨੇ ਕਥਾ ਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਨਿਹਾਲ ਕੀਤਾ। ਇਸ ਮੌਕੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਮਨਜੀਤ ਸਿੰਘ ਅਤੇ ਢਾਡੀ ਕੀਰਤਨੀ ਜਥੇ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਵੱਲੋਂ ਰਸਭਿੰਨਾ ਕੀਰਤਨ ਪੇਸ਼ ਕੀਤਾ ਗਿਆ, ਜਿਸ ਨਾਲ ਸੰਗਤ ਨੇ ਆਤਮਿਕ ਅਨੰਦ ਪ੍ਰਾਪਤ ਕੀਤਾ। ਸਮਾਗਮ ’ਚ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਬਲਦੇਵ ਸਿੰਘ, ਗੁਰਮੇਲ ਸਿੰਘ, ਗੁਰਮੀਤ ਸਿੰਘ ਨੰਬਰਦਾਰ ਆਲੋਵਾਲ, ਗੁਰਪ੍ਰੀਤ ਸਿੰਘ ਜਲੰਧਰ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।