ਮਨਜੀਤ ਮੱਕੜ, ਗੁਰਾਇਆ : ਬੜਾ ਪਿੰਡ ਦੁਸਹਿਰਾ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਪਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਪਿੰਡ ਬੜਾ ਪਿੰਡ ਦੇ ਸਹਿਯੋਗ ਨਾਲ ਦੁਸਹਿਰਾ ਮਹਾਉਤਸਵ ਦੁਸਹਿਰਾ ਗਰਾਊਂਡ ਵਿਖੇ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਚਰਨਜੀਤ ਸਿੰਘ ਸਹੋਤਾ ਯੂਐੱਸਏ ਪਹੁੰਚੇ। ਇਸ ਮੌਕੇ ਹਰਫੂਲ ਸੂਦ ਅਤੇ ਪਿੰਡ ਦੇ ਸਰਪੰਚ ਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਵਿਚ ਸ਼ੋਭਾ ਯਾਤਰਾ ਸਜਾਈ ਗਈ। ਉਪਰੰਤ ਹਰੇਕ ਸਾਲ ਦੀ ਤਰ੍ਹਾਂ ਵੀ ਪਵਨ ਕੁਮਾਰ ਗੌਤਮ ਨੂੰ ਬਜਰੰਗੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਵੇਟਲਿਫਟਰ ਐੱਨਆਰਆਈ ਵੀਰ ਅਤੇ ਸਹਿਯੋਗੀ ਸੱਜਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਉਪਰੰਤ ਆਗਰੇ ਤੋਂ ਆਏ ਕਾਰੀਗਰਾਂ ਵੱਲੋਂ ਤਿਆਰ ਕੀਤੇ ਗਏ ਰਾਵਣ, ਕੁੰਭਕਰਨ ਮੇਘਨਾਦ ਦੇ ਪੁਤਲਿਆਂ ਦਾ ਦਹਿਨ ਕੀਤਾ ਗਿਆ। ਇਸ ਮੌਕੇ ਸੁੰਦਰ ਅਤੇ ਮਨਮੋਹਕ ਝਾਕੀਆਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਪ੍ਰਧਾਨ ਸੰਦੀਪ ਸਿੰਘ ਗਿੱਲ, ਅਵਿਨਾਸ਼ ਕੁਮਾਰ, ਬਲਾਕ ਸੰਮਤੀ ਮੈਂਬਰ ਨਵਦੀਪ ਸਿੰਘ, ਸਾਬਕਾ ਸਰਪੰਚ ਸਰਵਣ ਸਿੰਘ, ਸਾਬਕਾ ਸਰਪੰਚ ਜੀਵਨ ਕੁਮਾਰ, ਮਨੂੰ ਸ਼ਰਮਾ, ਨਿਰਮਲ ਸਿੰਘ, ਮਲਕੀਤ ਸਿੰਘ ਮੇਹਲੀ, ਸੁਖਜਿੰਦਰ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਤੇ ਪਤਵੰਤੇ ਹਾਜ਼ਰ ਸਨ।