ਤੜਕੇ ਚੱਲੀਆਂ ਹਵਾਵਾਂ, ਹੋਈ ਬੂੰਦਾਂਬਾਦੀ
ਜਾਸ, ਜਲੰਧਰ : ਮੰਗਲਵਾਰ
Publish Date: Tue, 05 May 2026 10:36 PM (IST)
Updated Date: Tue, 05 May 2026 10:38 PM (IST)
ਜਾਸ, ਜਲੰਧਰ : ਮੰਗਲਵਾਰ ਤੜਕੇ ਤੇਜ਼ ਹਵਾਵਾਂ ਚੱਲੀਆਂ ਤੇ ਛਿੱਟੇ ਵੀ ਪਏ, ਜਿਸ ਨਾਲ ਮੌਸਮ ਖੁਸ਼ਗਵਾਰ ਬਣਿਆ ਰਹਿਆ ਪਰ ਜਦੋਂ ਸੂਰਜ ਚੜ੍ਹਿਆ ਤਾਂ ਤੇਜ਼ ਧੁੱਪ ਨੇ ਸਮੱਸਿਆਵਾਂ ਵਧਾ ਦਿੱਤੀਆਂ। ਇਸ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ, ਜਦਕਿ ਘੱਟੋ-ਘੱਟ ਤਾਪਮਾਨ 19.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਇਕ ਦਿਨ ਪਹਿਲਾਂ ਵੱਧ ਤੋਂ ਵੱਧ ਤਾਪਮਾਨ 32.1 ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ।
ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਵੀ ਮੌਸਮ ਦੇ ਹਾਲਾਤ ਇੰਝ ਹੀ ਬਣੇ ਰਹਿਣ ਦੇ ਆਸਾਰ ਹਨ। ਇਸ ਤਹਿਤ ਹਨੇਰੀ ਨਾਲ ਮੀਂਹ ਪੈਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਤਾਪਮਾਨ ’ਚ ਉਤਾਰ-ਚੜ੍ਹਾਅ ਦੇਖੇ ਜਾ ਸਕਦੇ ਹਨ। ਹੁਣ ਇਹ ਦੇਖਣਾ ਹੈ ਕਿ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 'ਤੇ ਕਿੰਨਾ ਪ੍ਰਭਾਵ ਪੈਂਦਾ ਹੈ। ਅਗਲੇ ਦਿਨਾਂ ਵਿਚ ਮੌਸਮ ਪੂਰੀ ਤਰ੍ਹਾਂ ਸਾਫ ਹੋਣ ਤੇ ਧੁੱਪ ਨਿਕਲਣ ਕਾਰਨ ਤਾਪਮਾਨ ’ਚ ਵਾਧਾ ਵੀ ਦਰਜ ਕੀਤਾ ਜਾ ਸਕਦਾ ਹੈ।