ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਤੇ ਇਨਕਮ ਟੈਕਸ ਦੀ ਵੱਡੀ ਰੇਡ, ਤੜਕਸਾਰ ਹੋਈ ਛਾਪੇਮਾਰੀ; ਸਿਆਸੀ ਹਲਕਿਆਂ 'ਚ ਮਚੀ ਹਲਚਲ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਤੜਕਸਾਰ ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪਾ ਮਾਰਿਆ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਈਡੀ ਛਾਪੇਮਾਰੀ ਅਰੋੜਾ ਵੱਲੋਂ ਵੱਡੀ ਰਕਮ ਦੇ ਕਥਿਤ ਗਬਨ ਦੇ ਸਬੰਧ ਵਿੱਚ ਵੀ ਕੀਤੀ ਜਾ ਰਹੀ ਹੈ, ਜਿਸ ਨੇ ਪੰਜਾਬ ਦੇ ਉਦਯੋਗ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਲਏ ਗਏ ਫੈਸਲਿਆਂ ਰਾਹੀਂ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਇਆ ਸੀ।
Publish Date: Wed, 28 Jan 2026 12:13 PM (IST)
Updated Date: Wed, 28 Jan 2026 12:23 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਤੜਕਸਾਰ ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪਾ ਮਾਰਿਆ। ਟੀਮ ਰਿਹਾਇਸ਼ ਦੇ ਅੰਦਰ ਹੈ ਅਤੇ ਗੇਟ ਵੀ ਅੰਦਰੋਂ ਬੰਦ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਸੁੰਦਰ ਸ਼ਾਮ ਅਰੋੜਾ ਵੀ ਘਰ ਦੇ ਅੰਦਰ ਹੀ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਈਡੀ ਛਾਪੇਮਾਰੀ ਅਰੋੜਾ ਵੱਲੋਂ ਵੱਡੀ ਰਕਮ ਦੇ ਕਥਿਤ ਗਬਨ ਦੇ ਸਬੰਧ ਵਿੱਚ ਵੀ ਕੀਤੀ ਜਾ ਰਹੀ ਹੈ, ਜਿਸ ਨੇ ਪੰਜਾਬ ਦੇ ਉਦਯੋਗ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਲਏ ਗਏ ਫੈਸਲਿਆਂ ਰਾਹੀਂ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਸੁੰਦਰ ਸ਼ਾਮ ਅਰੋੜਾ ਵਿਰੁੱਧ ਜਾਂਚ ਬਾਰੇ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ। ਵਿਭਾਗ ਦੇ ਅਧਿਕਾਰੀ ਇਸ ਮਾਮਲੇ 'ਚ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਇਹ ਵੀ ਖ਼ਬਰ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਹੀ ਦੋਹਰੇ ਕਰਪਸ਼ਨ ਮਾਮਲੇ 'ਚ ਫਸੇ ਹੋਏ ਹਨ।