ਸਿਆਸੀ ਹਲਕਿਆਂ 'ਚ ਮਚੀ ਖਲਬਲੀ: ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ 7.5 ਕਰੋੜ ਰੁਪਏ ਬਾਰੇ ਪੁੱਛਗਿੱਛ; 'ਆਪ' ਵਿਧਾਇਕ ਰਮਨ ਅਰੋੜਾ ਵੀ ਪਹੁੰਚੇ ED ਦਫ਼ਤਰ
ਪੰਜਾਬ 'ਚ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਸਰਗਰਮੀਆਂ ਅਚਾਨਕ ਬਹੁਤ ਤੇਜ਼ ਹੋ ਗਈਆਂ ਹਨ। ਜਲੰਧਰ ਸਥਿਤ ਈਡੀ ਦੇ ਜ਼ੋਨਲ ਦਫ਼ਤਰ 'ਚ ਅੱਜ ਪੰਜਾਬ ਦੀ ਸਿਆਸਤ ਨਾਲ ਜੁੜੇ ਦੋ ਵੱਡੇ ਚਿਹਰੇ ਪੇਸ਼ ਹੋਏ, ਜਿਸ ਨਾਲ ਸਿਆਸੀ ਗਲਿਆਰਿਆਂ 'ਚ ਹਲਚਲ ਮਚ ਗਈ ਹੈ। ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਅਤੇ ਜਲੰਧਰ ਸੈਂਟਰਲ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਈਡੀ ਦੇ ਸਾਹਮਣੇ ਪੇਸ਼ ਹੋਏ ਹਨ।
Publish Date: Thu, 11 Jun 2026 11:45 AM (IST)
Updated Date: Thu, 11 Jun 2026 11:50 AM (IST)

ਡਿਜੀਟਸ ਡੈਸਕ, ਜਲੰਧਰ : ਪੰਜਾਬ 'ਚ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਸਰਗਰਮੀਆਂ ਅਚਾਨਕ ਬਹੁਤ ਤੇਜ਼ ਹੋ ਗਈਆਂ ਹਨ। ਜਲੰਧਰ ਸਥਿਤ ਈਡੀ ਦੇ ਜ਼ੋਨਲ ਦਫ਼ਤਰ 'ਚ ਅੱਜ ਪੰਜਾਬ ਦੀ ਸਿਆਸਤ ਨਾਲ ਜੁੜੇ ਦੋ ਵੱਡੇ ਚਿਹਰੇ ਪੇਸ਼ ਹੋਏ, ਜਿਸ ਨਾਲ ਸਿਆਸੀ ਗਲਿਆਰਿਆਂ 'ਚ ਹਲਚਲ ਮਚ ਗਈ ਹੈ। ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਅਤੇ ਜਲੰਧਰ ਸੈਂਟਰਲ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਈਡੀ ਦੇ ਸਾਹਮਣੇ ਪੇਸ਼ ਹੋਏ ਹਨ।
ਸਾਢੇ 7 ਕਰੋੜ ਰੁਪਏ ਦਾ ਹਿਸਾਬ ਮੰਗ ਰਹੀ ਹੈ ED
ਫਰੀਦਕੋਟ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਬੇਹਿਸਾਬ ਪੈਸਾ ਖ਼ਰਚ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਦੀ ਉਸੇ ਜਾਂਚ ਨੂੰ ਆਧਾਰ ਬਣਾ ਕੇ ਹੁਣ ਈਡੀ ਨੇ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ।
ਸੂਤਰਾਂ ਮੁਤਾਬਕ, ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਿੱਕੀ ਢਿੱਲੋਂ ਨੇ ਆਪਣੀ ਜਾਇਦਾਦ ਅਤੇ ਹੋਰ ਕੰਮਾਂ 'ਤੇ ਕਰੀਬ 7.5 ਕਰੋੜ ਰੁਪਏ ਦਾ ਵਾਧੂ ਖ਼ਰਚਾ ਕੀਤਾ ਸੀ। ਈਡੀ ਦੇ ਅਧਿਕਾਰੀ ਮੁੱਖ ਤੌਰ 'ਤੇ ਇਸੇ ਗੱਲ ਦੀ ਪੁੱਛਗਿੱਛ ਕਰ ਰਹੇ ਹਨ ਕਿ ਇਹ ਸਾਢੇ 7 ਕਰੋੜ ਰੁਪਏ ਕਿੱਥੋਂ ਆਏ ਸਨ ਅਤੇ ਇਸ ਦਾ ਅਸਲ ਸਰੋਤ (Source) ਕੀ ਸੀ। ਕਿੱਕੀ ਢਿੱਲੋਂ ਆਪਣੇ ਨਾਲ ਬੈਂਕ ਖਾਤਿਆਂ ਅਤੇ ਜਾਇਦਾਦ ਦੇ ਦਸਤਾਵੇਜ਼ ਲੈ ਕੇ ਪੇਸ਼ ਹੋਏ ਹਨ।
'ਆਪ' ਵਿਧਾਇਕ ਰਮਨ ਅਰੋੜਾ ਵੀ ਪੁੱਛਗਿੱਛ ਲਈ ਪਹੁੰਚੇ
ਦੂਜੇ ਪਾਸੇ, ਜਲੰਧਰ ਸੈਂਟਰਲ ਹਲਕੇ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਵੀ ਅੱਜ ਅਚਾਨਕ ਈਡੀ ਦਫ਼ਤਰ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਉਨ੍ਹਾਂ ਨੂੰ ਕਿਸੇ ਚੱਲ ਰਹੀ ਜਾਂਚ ਦੇ ਸਿਲਸਿਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਸੀ। ਹਾਲਾਂਕਿ, ਅਜੇ ਤੱਕ ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਰਮਨ ਅਰੋੜਾ ਨੂੰ ਕਿਸ ਖ਼ਾਸ ਮਾਮਲੇ ਜਾਂ ਕਿਸ ਕੰਪਨੀ ਦੇ ਵਿੱਤੀ ਲੈਣ-ਦੇਣ ਦੇ ਸਬੰਧ 'ਚ ਬੁਲਾਇਆ ਗਿਆ ਹੈ।
ਸਿਆਸੀ ਹਲਕਿਆਂ 'ਚ ਮਚੀ ਖਲਬਲੀ
ਇੱਕੇ ਦਿਨ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ 'ਆਪ' ਦੇ ਮੌਜੂਦਾ ਵਿਧਾਇਕ ਦੀ ਈਡੀ ਸਾਹਮਣੇ ਪੇਸ਼ੀ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਈਡੀ ਦਫ਼ਤਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਦੋਵਾਂ ਆਗੂਆਂ ਤੋਂ ਵੱਖ-ਵੱਖ ਕਮਰਿਆਂ 'ਚ ਪੁੱਛਗਿੱਛ ਜਾਰੀ ਹੈ।