ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਦਸ਼ਮੇਸ਼ ਪਿਤਾ ਸ਼੍ਰੀ ਗੋਬਿੰਦ ਸਿੰਘ
Publish Date: Fri, 02 Jan 2026 06:41 PM (IST)
Updated Date: Fri, 02 Jan 2026 06:44 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਧੰਨ ਧੰਨ ਦਸ਼ਮੇਸ਼ ਪਿਤਾ ਸ੍ਰੀ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਰਵਾਨਾ ਹੋਇਆ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਢਾਡੀ ਤੇ ਕੀਰਤਨ ਜੱਥਿਆਂ ਨੇ ਗੁਰੂ ਸਾਹਿਬ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਤੇ ਪ੍ਰਬੰਧਕਾਂ ਨੇ ਦਾਨੀ ਸੱਜਣਾਂ ਤੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮੁੱਖ ਸੇਵਦਾਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ, ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ, ਮਨਜੀਤ ਸਿੰਘ ਬਿੱਲਾ ਨੰਗਲ, ਰਵਿੰਦਰਵੀਰ ਸਿੰਘ, ਦਵਿੰਦਰ ਸਿੰਘ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ ਸਿੱਧੂ, ਪਰਦੀਪ ਸਿੰਘ ਦੁਸਾਂਝ, ਮਨਪ੍ਰੀਤ ਸਿੰਘ ਤੇ ਇਲਾਕੇ ਭਰ ਦੀਆਂ ਸੰਗਤਾਂ ਭਾਰੀ ਗਿਣਤੀ ’ਚ ਸ਼ਾਮਲ ਸਨ।