ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਸਿੱਖਿਆ ਸਮੱਗਰੀ ਵੰਡੀ
ਪਿੰਡ ਪੰਡੋਰੀ ਮਸ਼ਾਰਕਤੀ ’ਚ ਸੰਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਸਿੱਖਿਆ ਸਮੱਗਰੀ ਵੰਡੀਆਂ
Publish Date: Sat, 14 Feb 2026 06:44 PM (IST)
Updated Date: Sun, 15 Feb 2026 04:09 AM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਪਿੰਡ ਪੰਡੋਰੀ ਮਸ਼ਾਰਕਤੀ ’ਚ ਸੰਤ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਜ ਸੇਵਾ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਹੋਰ ਲੋੜੀਂਦੀ ਸਿੱਖਿਆ ਸਮੱਗਰੀ ਵੰਡੀ ਗਈ। ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਰੂਪ ਲਾਲ ਗੱਡੂ ਸ਼ਾਮਲ ਹੋਏ, ਜਦਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸੁਸਾਇਟੀ ਦੇ ਮੈਂਬਰ ਵੀ ਹਾਜ਼ਰ ਸਨ। ਇਸ ਦੌਰਾਨ ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਾਨੂੰ ਆਪਣੀਆਂ ਨਿੱਜੀ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੀ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ, ਤਾਂ ਜੋ ਸਮਾਜ ’ਚ ਸਮਾਨਤਾ ਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਹੋ ਸਕੇ। ਉਨ੍ਹਾਂ ਨੇ ਇਸ ਉਪਰਾਲੇ ਲਈ ਸ਼ੌਕਤ ਰਾਮ ਕਲੇਰ ਦੇ ਪਰਿਵਾਰ ਦੀ ਭਰਪੂਰ ਸਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਕੋਸ਼ਿਸ਼ ਹੋਰ ਲੋਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀ ਹੈ।