- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖਾਲਸਾ ਕਾਲਜ ਦੇ ਪੀ.ਜੀ ਰਾਜਨੀਤੀ ਸ਼ਾਸਤਰ ਵਿਭਾਗ ਦੁਆਰਾ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਿਦਿਅਕ ਦੌਰਾ ਕਰਵਾਇਆ। ਇਸ ਤਹਿਤ ਵਿਦਿਆਰਥੀਆਂ ਨੇ ਵਿਧਾਨ ਸਭਾ ਅਤੇ ਹਾਈ ਕੋਰਟ ਦੀ ਚੱਲ ਰਹੀ ਕਾਰਵਾਈ ਦੇ ਲਾਈਵ ਸੈਸ਼ਨ ਵਿੱਚ ਹਿੱਸਾ ਲਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਦੇ ਪੀ.ਜੀ ਰਾਜਨੀਤੀ ਸ਼ਾਸਤਰ ਵਿਭਾਗ ਦੁਆਰਾ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਿਦਿਅਕ ਦੌਰਾ ਕਰਵਾਇਆ। ਇਸ ਤਹਿਤ ਵਿਦਿਆਰਥੀਆਂ ਨੇ ਵਿਧਾਨ ਸਭਾ ਅਤੇ ਹਾਈ ਕੋਰਟ ਦੀ ਚੱਲ ਰਹੀ ਕਾਰਵਾਈ ਦੇ ਲਾਈਵ ਸੈਸ਼ਨ ਵਿੱਚ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਭਾਗ ਦੇ ਹਿੱਸਾ ਲੈਣ ਵਾਲੇ 50 ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੁਆਰਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਇੰਚਾਰਜ ਅਧਿਕਾਰੀ ਮਮਰਾਜ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਬੰਗਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਤੇ ਮੋਗਾ ਤੋਂ ਮਨਜੀਤ ਸਿੰਘ ਬਿਲਾਸਪੁਰ ਨੂੰ ਮਿਲਣ ਦਾ ਮੌਕਾ ਮਿਲਿਆ। ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਭਾਗ ਦੀ ਮੁਖੀ ਡਾ. ਅਨੂ ਕੁਮਾਰੀ ਨੇ ਦੱਸਿਆ ਕਿ ਇਹ ਵਿਦਿਅਕ ਦੌਰਾ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਸਾਬਤ ਹੋਇਆ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਨੇ ਸ਼ਿਰਕਤ ਕੀਤੀ।