- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ ਜਾ ਰਹੇ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ

ਪੱਤਰ ਪ੍ਰੇ੍ਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ’ਤੇ ਨਿਰਭਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ’ਚ ਨਸ਼ਾ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਰਜਿਸਟ੍ਰੇਸ਼ਨ-ਕਮ-ਕਰੀਅਰ ਕੌਂਸਲਿੰਗ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਕਿੱਤਾ ਮੁਖੀ ਤੇ ਹੁਨਰ ਵਿਕਾਸ ਕੋਰਸਾਂ ਅਤੇ ਸਵੈ ਰੋਜ਼ਗਾਰ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਸਹਾਈ ਸਾਬਤ ਹੋ ਸਕਦਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਨੂੰ ਕਵਰ ਕਰਦਿਆਂ 11 ਰਜਿਸਟ੍ਰੇਸ਼ਨ-ਕਮ-ਕਰੀਅਰ ਕੌਂਸਲਿੰਗ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ’ਚ ਕਰੀਬ 300 ਵਿਅਕਤੀਆਂ ਨੇ ਭਾਗ ਲਿਆ ਤੇ ਰੋਜ਼ਗਾਰ ਦਫ਼ਤਰ ਵਿਖੇ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਉਣ।