v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਕਾਰਨ ਵੱਡੇ ਇਕੱਠ ਕਰਨ ਉੱਪਰ ਲੱਗੀ ਪਾਬੰਦੀ ਕਰ ਕੇ ਜ਼ਿਲ੍ਹੇ ਅੰਦਰ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਘਰਾਂ ਵਿਚ ਹੀ ਈਦ ਦੀ ਨਮਾਜ਼ ਪੜ੍ਹੀ। ਲੋਕਾਂ ਨੇ ਆਪਣੇ ਘਰਾਂ ਅੰਦਰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਨਮਾਜ਼ ਅਦਾ ਕੀਤੀ ਅਤੇ ਖ਼ੁਦਾ ਦਾ ਸ਼ੁਕਰਾਨਾ ਕੀਤਾ। ਭਾਈਚਾਰੇ ਦੇ ਪਰਿਵਾਰਾਂ ਨੇ ਇਕ-ਦੂਜੇ ਨੂੰ ਗਲਵਕੜੀ ਪਾ ਕੇ ਈਦ ਦੇ ਤਿਉਹਾਰ ਮੌਕੇ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨੂੰ ਫੋਨ ਕਰ ਕੇ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇੱਥੇ ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਗਈ ਸੀ ਕਿ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਾਏ ਗਏ ਲਾਕਡਾਊਨ ਕਰਕੇ ਉਹ ਆਪਣੇ ਘਰ ਵਿਚ ਹੀ ਨਮਾਜ਼ ਅਦਾ ਕਰਨ।

Posted By: Seema Anand