ਟਰੇਨ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਦੀ ਮੌਤ
ਗੁਰਾਇਆ 'ਚ ਟਰੇਨ ਦੀ ਚਪੇਟ ’ਚ ਆਉਣ ਕਾਰਨ ਬਜ਼ੁਰਗ ਦੀ ਮੌਤ
Publish Date: Mon, 12 Jan 2026 08:50 PM (IST)
Updated Date: Mon, 12 Jan 2026 08:51 PM (IST)
ਕਰਮਵੀਰ ਸਿੰਘ, ਪੰਜਾਬੀ ਜਾਗਰਣ, ਗੁਰਾਇਆ : ਸ਼ਹਿਰ ਦੇ ਰੇਲਵੇ ਫਾਟਕ ਦੇ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਦੀ ਟਰੇਨ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਗੁਰਾਇਆ ਦੇ ਚੌਕੀ ਇੰਚਾਰਜ ਮਦਨ ਲਾਲ ਨੇ ਦੱਸਿਆ ਕਿ ਸਟੇਸ਼ਨ ਮਾਸਟਰ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਇਕ ਵਿਅਕਤੀ ਟਰੇਨ ਦੀ ਲਪੇਟ ’ਚ ਆ ਗਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਧਰਮਪਾਲ ਪੁੱਤਰ ਗੁਰਬਚਨਾ ਰਾਮ, ਵਾਸੀ ਪਿੰਡ ਚੱਕ ਦੇਸਰਾਜ ਥਾਣਾ ਗੁਰਾਇਆ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਲਗਪਗ 65 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਧਾਰਾ 194 ਅਧੀਨ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ, ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।