ਬਜ਼ੁਰਗ ਸਬਜ਼ੀ ਵਿਕਰੇਤਾ ਨੂੰ ਕਾਰ ਚਾਲਕ ਨੇ ਮਾਰੀ ਟੱਕਰ
ਥਾਣੇ ਦੇ ਬਾਹਰ ਬਜ਼ੁਰਗ ਸਬਜ਼ੀ ਵਿਕਰੇਤਾ ਨੂੰ ਕਾਰ ਨੇ ਮਾਰੀ ਟੱਕਰ, ਮੁਲਜ਼ਮ ਫਰਾਰ
Publish Date: Fri, 03 Apr 2026 07:00 PM (IST)
Updated Date: Fri, 03 Apr 2026 07:04 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ 4 ਦੇ ਬਾਹਰ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਰੇਹੜੀ ਤੇ ਸਬਜ਼ੀ ਵੇਚਣ ਵਾਲੇ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਬਜ਼ੁਰਗ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਕਾਰ ਦਾ ਡਰਾਈਵਰ ਮੌਕੇ ਤੋਂ ਭੱਜ ਗਿਆ। ਪੀੜਤ ਸਨਮੁਖ ਸਿੰਘ, ਨੇ ਦੱਸਿਆ ਕਿ ਉਹ ਬਾਜ਼ਾਰ ਤੋਂ ਸਬਜ਼ੀਆਂ ਲੱਦ ਕੇ ਵਾਪਸ ਆ ਰਿਹਾ ਸੀ, ਜਦ ਜਦ ਉਹ ਥਾਣਾ ਨੰਬਰ ਚਾਰ ਦੇ ਬਾਹਰ ਪਹੁੰਚਿਆ ਤਾਂ ਅਚਾਨਕ ਇਕ ਨਿੱਜੀ ਵਾਹਨ ਤੇਜ਼ ਰਫ਼ਤਾਰ ਨਾਲ ਆਇਆ ਤੇ ਉਸ ਦੀ ਰੇਹੜੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਨੂੰ ਦੂਰ ਤੱਕ ਘਸੀਟਿਆ ਗਿਆ। ਮੌਕੇ ਤੇ ਮੌਜੂਦ ਚਸ਼ਮਦੀਦਾਂ ਅਨੁਸਾਰ ਟੱਕਰ ਤੋਂ ਬਾਅਦ ਡਰਾਈਵਰ ਨੇ ਪਹਿਲਾਂ ਥੋੜ੍ਹੀ ਦੂਰੀ ਤੇ ਗੱਡੀ ਰੋਕ ਲਈ ਹਾਲਾਂਕਿ ਜ਼ਖਮੀ ਪੀੜਤ ਦੀ ਸਹਾਇਤਾ ਲਈ ਲੋਕਾਂ ਨੂੰ ਇਕੱਠੇ ਹੁੰਦੇ ਦੇਖ ਕੇ ਉਹ ਤੁਰੰਤ ਮੌਕੇ ਤੋਂ ਭੱਜ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਤੁਰੰਤ ਹਰਕਤ ’ਚ ਆ ਗਈ। ਥਾਣਾ 4 ਦੇ ਐੱਸਆਈ ਰਾਜਕੁਮਾਰ ਨੇ ਦੱਸਿਆ ਕਿ ਮੁਲਜ਼ਮ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਸਬੰਧਤ ਮੋਬਾਈਲ ਨੰਬਰ ਦੇ ਨਾਲ ਸਫਲਤਾਪੂਰਵਕ ਟਰੇਸ ਕਰ ਲਿਆ ਗਿਆ ਹੈ। ਪੀੜਤ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।