- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਖ਼ਤਮ ਕਰਨ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਹਲਕਾ ਫਿਲੌਰ ਦੇ ਕਾਂਗਰਸ ਆਗੂ ਰਜਿੰਦਰ ਸੰਧੂ ਨੇ ਗੰਭੀਰ ਸਵਾਲ ਚੁੱਕੇ ਹਨ। ਪ੍ਰੈੱਸ ਨੋਟ ਰਾਹੀਂ ਜਾਰੀ ਆਪਣੇ ਬਿਆਨ ’ਚ ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਜਪ੍ਰਣਾਲੀ ਭਾਰਤ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਤੇ ਭਾਰਤੀ ਸੰਵਿਧਾਨ ਨੂੰ ਬਦਲਣ ਦੇ ਭਾਜਪਾ ਦੇ ਕਥਿਤ ਏਜੰਡੇ ਨੂੰ ਅੱਗੇ ਵਧਾਉਣ ਵਾਲੀ ਹੈ। ਸੰਧੂ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਤੇ ਚੋਣ ਕਮਿਸ਼ਨ ਦੇ ਹੋਰ ਫ਼ੈਸਲਿਆਂ ’ਚ ਪਾਰਦਰਸ਼ਤਾ ਦੀ ਘਾਟ ਸਬੰਧੀ ਵਿਰੋਧੀ ਧਿਰ ਵੱਲੋਂ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਤੇ ਡਾ. ਵਿਵੇਕ ਜੋਸ਼ੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਸਬੰਧਤ ਕਥਿਤ ਇਤਰਾਜ਼ਾਂ ਦਾ ਹਵਾਲਾ ਦਿੰਦਿਆਂ ਇਨ੍ਹਾਂ ਮਾਮਲਿਆਂ ਦੀ ਜਾਂਚ ਦੀ ਮੰਗ ਕੀਤੀ। ਰਜਿੰਦਰ ਸੰਧੂ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੇ ਕਥਿਤ ਇਤਰਾਜ਼ਾਂ ਦੀ ਸੁਤੰਤਰ ਜਾਂਚ ਕਰਵਾਈ ਜਾਵੇ।