ਚੋਣ ਆਬਜ਼ਰਵਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਚੋਣ ਆਬਜਰਵਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮੰਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ
Publish Date: Sat, 13 Dec 2025 08:00 PM (IST)
Updated Date: Sat, 13 Dec 2025 08:03 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਚੋਣ ਆਬਜ਼ਰਵਰ ਨਯਨ ਵੱਲੋਂ ਸ਼ਨਿਚਰਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰ ਕੇ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੇ ਜਾਣ ਦਾ ਜਾਇਜ਼ਾ ਲਿਆ ਗਿਆ। ਲਾਇਲਪੁਰ ਖਾਲਸਾ ਕਾਲਜ ਵਿਖੇ ਪੋਲਿੰਗ ਪਾਰਟੀਆਂ ਰਵਾਨਾ ਕਰਨ ਲਈ ਬਣਾਏ ਗਏ ਡਿਸਪੈਚ ਸੈਂਟਰ ਵਿਖੇ ਗੱਲਬਾਤ ਕਰਦਿਆਂ ਚੋਣ ਆਬਜ਼ਰਵਰ ਨੇ ਸਮੂਹ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਤੇ ਸੰਜੀਦਗੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ’ਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਨਯਨ ਵੱਲੋਂ ਪੋਲਿੰਗ ਪਾਰਟੀ ਰਵਾਨਾ ਕਰਨ ਸਬੰਧੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਤੇ ਚੋਣ ਪ੍ਰਕਿਰਿਆ ਨੂੰ ਸਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਉਪਰੰਤ ਚੋਣ ਆਬਜ਼ਰਵਰ ਵੱਲੋਂ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰ ਕੇ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਉਪਲਬੱਧ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਪੋਲਿੰਗ ਬੂਥਾਂ ਉੱਪਰ ਸੁਰੱਖਿਆ ਦੇ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਤੇ ਪੁਲਿਸ ਕਰਮੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨੂੰ ਸ਼ਾਤਮਈ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਮੁੱਚੀ ਪ੍ਰਕਿਰਿਆ ਉਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇ। ਇਸ ਮੌਕੇ ਡਿਪਟੀ ਡਾਇਰੈਕਟਰ ਰੋਜ਼ਗਾਰ ਬਿਊਰੋ ਨੀਲਮ ਮਹੇ ਵੀ ਮੌਜੂਦ ਸਨ।