ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਹੋਈ ਮੀਟਿੰਗ
ਜ਼ਿਲ੍ਹਾ ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੀ ਚੋਣ ਪ੍ਰਕਿਰਿਆ
Publish Date: Thu, 18 Sep 2025 06:22 PM (IST)
Updated Date: Thu, 18 Sep 2025 06:23 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਵਿਧਾਨ ਸਭਾ ਹਲਕੇ ’ਚ ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਦੀ ਚੋਣ ਸਬੰਧੀ ਮਹੱਤਵਪੂਰਨ ਮੀਟਿੰਗ ਕਰਵਾਈ। ਇਹ ਮੀਟਿੰਗ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਵੱਲੋਂ ਸੱਦੀ ਗਈ ਸੀ, ਜਿਸ ’ਚ ਕਾਂਗਰਸ ਹਾਈ ਕਮਾਂਡ ਵੱਲੋਂ ਭੇਜੇ ਗਏ ਆਬਜ਼ਰਵਰ ਵਿਧਾਇਕ ਭੁਵਨ ਕਾਪੜੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਕਾਂਗਰਸ ਵਰਕਰਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ। ਮਹਿਲਾ ਕਾਂਗਰਸ ਵਰਕਰਾਂ ਨੇ ਵੀ ਵੱਡੀ ਗਿਣਤੀ ’ਚ ਪੁੱਜ ਕੇ ਹਾਜ਼ਰੀ ਦਰਜ ਕਰਵਾਈ ਤੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਹਰ ਵਰਕਰ ਨੂੰ ਮਾਣ-ਸਨਮਾਨ ਮਿਲਣਾ ਚਾਹੀਦਾ ਹੈ। ਡਾ. ਨਵਜੋਤ ਸਿੰਘ ਦਾਹੀਆ ਨੇ ਮੌਕੇ ’ਤੇ ਪੁੱਜੇ ਆਬਜ਼ਰਵਰ ਭੁਵਨ ਕਾਪੜੀ ਤੇ ਮਹਿਮਾਨਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਅਭਿਸ਼ੇਕ ਸ਼ਰਮਾ ਗੁਮਟਾਲੀ ਐਕਸ ਡਾਇਰੈਕਟਰ ਪੰਜਾਬ ਖਾਦੀ ਬੋਰਡ ਸੁਖਜਿੰਦਰ ਸਿੰਘ ਮੁੱਦ, ਨਗਰ ਕੌਂਸਲ ਨਕੋਦਰ ਪ੍ਰਧਾਨ ਨਵਨੀਤ ਐਰੀ ਨੀਤਾ, ਉਪ ਪ੍ਰਧਾਨ ਗੁਰਪ੍ਰੀਤ ਗੋਪੀ ਸੰਧੂ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨਕੋਦਰ ਜਸਵੀਰ ਸਿੰਘ ਉੱਪਲ, ਕੌਂਸਲਰ ਬੱਬੂ ਭਾਟੀਆ, ਹਰੀਸ਼ ਸ਼ਰਮਾ ਤੋਂ ਇਲਾਵਾ ਨਕੋਦਰ ਕਾਂਗਰਸ ਦੇ ਬਲਾਕ ਪ੍ਰਧਾਨਾਂ, ਸ਼ਹਿਰੀ ਪ੍ਰਧਾਨਾਂ, ਪੰਚਾਂ-ਸਰਪੰਚਾਂ ਤੇ ਕਾਂਗਰਸੀ ਸਾਥੀ ਹਾਜ਼ਰ ਸਨ।