- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰ ਆਗੂ ਗੁਰਨਾਮ ਦਾਊਦ ਦੀ ਮੌਤ ਤੇ ਦੇਸ ਭਗਤ ਯਾਦਗਾਰ ਹਾਲ 'ਚ ਸ਼ੋਕ ਬੈਠਕ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜਲੰਧਰ
ਦੇਸ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਸਮੁੱਚੀ ਦੇਸ਼ ਭਗਤ ਯਾਦਗਾਰ ਕਮੇਟੀ ਦੇ ਤਰਫੋਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ ਬੇਵਕਤੀ ਹਿਰਦੇਵੇਦਕ ਵਿਛੋੜੇ ਤੇ ਪਰਿਵਾਰ, ਸਾਕ ਸਬੰਧੀਆਂ ਤੇ ਸੰਗੀ ਸਾਥੀਆਂ ਨਾਲ਼ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਅੱਜ 8-30 ਵਜੇ ਰਈਆ ਮੰਡੀ ਨੇੜਲੇ ਪਿੰਡ ਬੁਟਾਹਰੀ ਵਿਖੇ ਇਕ ਸੜਕ ਦੁਰਘਟਨਾ 'ਚ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਰਨਾਮ ਦਾਊਦ ਖਰਾਬ ਸਿਹਤ ਦੇ ਬਾਵਜੂਦ ਸਰਗਰਮੀ ਨਾਲ ਪਾਰਟੀ ਅਤੇ ਜਨਤਕ ਜੱਥੇਬੰਦੀਆਂ ਦੀਆਂ ਸਰਗਰਮੀਆਂ ਨੂੰ ਸੂਝ-ਬੂਝ ਨਾਲ ਅਗਵਾਈ ਦਿੰਦੇ ਸਨ। ਅੱਜ ਵੀ ਉਹ ਜਲੰਧਰ ਵਿਖੇ ਹੋਣ ਜਾ ਰਹੀ ਕੁਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਾਨਫਰੰਸ ਦੀ ਕਾਮਯਾਬੀ ਲਈ ਜਨਤਕ ਉਗਰਾਹੀ ਕਰਨ ਲਈ ਜਾ ਰਹੇ ਸਨ। ਗੁਰਨਾਮ ਦਾਊਦ ਦੇਸ਼ ਭਗਤ ਯਾਦਗਾਰ ਕਮੇਟੀ ਦੀਆਂ ਸਰਗਰਮੀਆਂ ਵਿਚ ਨਿਰੰਤਰ ਯੋਗਦਾਨ ਪਾਉਂਦੇ ਆ ਰਹੇ ਸਨ ਅਤੇ ਵਿਸ਼ੇਸ਼ ਕਰਕੇ ਮੇਲਾ ਗ਼ਦਰੀ ਬਾਬਿਆਂ ਦਾ ਮੌਕੇ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਾਥੀਆਂ ਵਿੱਚ ਸ਼ੁਮਾਰ ਸਨ। ਕਮੇਟੀ ਉਨ੍ਹਾਂ ਨੂੰ ਹਾਰਦਿਕ ਸ਼ਰਧਾਂਜਲੀ ਭੇਟ ਕਰਦੀ ਹੈ। ਹੰਗਾਮੀ ਸ਼ੋਕ ਬੈਠਕ ਮੌਕੇ ਹਾਜ਼ਰ ਕਮੇਟੀ ਮੈਂਬਰਾਂ ਨੇ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ।