ਗਿਆਨ ਸੈਦਪੁਰੀ, ਪੰਜਾਬੀ ਜਾਗਰਣ,

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਤਰਕਸ਼ੀਲ ਆਗੂ ਤੇ ਪੰਚਾਇਤ ਸਕੱਤਰ ਦੇਸ ਰਾਜ ਜਾਫ਼ਰਵਾਲ ਤੇ ਅਧਿਆਪਕ ਆਗੂ ਰਹੇ ਸਵ. ਮਾਸਟਰ ਸਵਰਨ ਸਿੰਘ ਕਲਿਆਣ ਦੇ ਪਿਤਾ ਅਤੇ ਐਕਸ-ਸਰਵਿਸਮੈਨ ਵੈਲਫ਼ੇਅਰ ਸੁਸਾਇਟੀ ਸ਼ਾਹਕੋਟ ਦੇ ਪ੍ਰਧਾਨ ਗੁਰਨਾਮ ਸਿੰਘ ਮੱਟੂ ਦੇ ਭਣੋਈਆ ਦਰਸ਼ਨ ਸਿੰਘ ਕਲਿਆਣ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਜਾਫ਼ਰਵਾਲ ਵਿਖੇ ਪਾਇਆ ਗਿਆ। ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭਾਈ ਪਰਮਜੀਤ ਸਿੰਘ ਕੁਲਾਰ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ।
ਇਸ ਮੌਕੇ ਸ਼ਰਧਾਂਜਲੀਆਂ ਭੇਟ ਕਰਦਿਆਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਭਾਜਪਾ ਦੇ ਹਲਕਾ ਸੰਗਠਨ ਇੰਚਾਰਜ ਰਾਣਾ ਹਰਦੀਪ ਸਿੰਘ, ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ. ਰਵਿੰਦਰ ਸਿੰਘ ਟੁਰਨਾ, ਸਾਬਕਾ ਐੱਮ.ਸੀ. ਸ਼ਾਹਕੋਟ ਜਤਿੰਦਰਪਾਲ ਸਿੰਘ ਜੱਸਲ, ਤਰਕਸ਼ੀਲ ਸੁਸਾਇਟੀ ਇਕਾਈ ਸ਼ਾਹਕੋਟ ਦੇ ਮੁਖੀ ਪ੍ਰਿੰਸੀਪਲ ਮਨਜੀਤ ਸਿੰਘ ਮਲਸੀਆਂ ਨੇ ਕਿਹਾ ਕਿ ਸਵ. ਦਰਸ਼ਨ ਸਿੰਘ ਕਲਿਆਣ ਨੇ ਸਾਰੀ ਉਮਰ ਸਖ਼ਤ ਮਿਹਨਤ ਕੀਤੀ ਅਤੇ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਦਿਵਾਈ। ਉਨ੍ਹਾਂ ਕਿਹਾ ਕਿ ਪਿਤਾ ਵੱਲੋਂ ਮਿਲੇ ਚੰਗੇ ਸੰਸਕਾਰਾਂ ਦੀ ਬਦੌਲਤ ਹੀ ਉਨ੍ਹਾਂ ਦੇ ਦੋਹਾਂ ਪੁੱਤਰਾਂ ਨੇ ਸਮਾਜਿਕ, ਆਰਥਿਕ ਤੇ ਰਾਜਨੀਤਕ ਖੇਤਰ ਵਿਚ ਅਹਿਮ ਸਥਾਨ ਬਣਾਇਆ ਹੈ। ਬੁਲਾਰਿਆਂ ਨੇ ਕਿਹਾ ਕਿ ਸ. ਕਲਿਆਣ ਮਿਹਨਤਕਸ਼ ਲੋਕਾਂ ਲਈ ਇੱਕ ਮਿਸਾਲ ਹਨ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਕਾ. ਹਰਮੇਸ਼ ਮਾਲੜੀ ਨੇ ਮੰਚ ਸੰਚਾਲਨ ਕਰਦਿਆਂ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ ਅਤੇ ਮੈਗਜ਼ੀਨ ਨਬਜ਼ ਵੀਕਲੀ ਦੇ ਸੰਪਾਦਕ ਦਵਿੰਦਰ ਸਿੰਘ ਆਹਲੂਵਾਲੀਆ ਵਲੋਂ ਆਏ ਸ਼ੋਕ ਸੰਦੇਸ਼ ਪੜ੍ਹੇ। ਇਸ ਮੌਕੇ ਅਮਨਦੀਪ ਸਿੰਘ ਸੈਦਪੁਰੀ ਨੇ ਕਲਿਆਣ ਤੇ ਮੱਟੂ ਪਰਿਵਾਰ ਵਲੋਂ ਇਸ ਸ਼ੋਕ ਸਭਾ ਵਿਚ ਆਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਬਲਕਾਰ ਸਿੰਘ ਚੱਠਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਪੁਰ, ਬਲਵੰਤ ਸਿੰਘ ਮਲਸੀਆਂ ਪ੍ਰਧਾਨ, ਜਗਤਾਰ ਸਿੰਘ ਖਾਲਸਾ ਪ੍ਰਧਾਨ ਸਹਿਕਾਰੀ ਸਭਾ ਢੰਡੋਵਾਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸੁਖਜਿੰਦਰ ਲਾਲੀ, ਸੋਨੂੰ ਕਿਲੀ ਨੰਬਰਦਾਰ, ਹਰਦਿਆਲ ਸਿੰਘ ਸਾਬਕਾ ਸਰਪੰਚ, ਨੱਥਾ ਸਿੰਘ, ਡੀ.ਟੀ.ਐੱਫ. ਆਗੂ ਗੁਰਮੀਤ ਸਿੰਘ ਕੋਟਲੀ, ਡਾ. ਨਗਿੰਦਰ ਸਿੰਘ ਬਾਂਸਲ, ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਗੁਰਮੇਜ ਲਾਲ ਹੀਰ, ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਬਾਹਮਣੀਆਂ, ਕਸ਼ਮੀਰ ਸਿੰਘ ਨੰਢਾ ਸਾਬਕਾ ਮੈਂਬਰ ਬਲਾਕ ਸੰਮਤੀ ਸ਼ਾਹਕੋਟ, ਤਰਕਸ਼ੀਲ ਸੁਸਾਇਟੀ ਇਕਾਈ ਸ਼ਾਹਕੋਟ ਦੇ ਮੈਂਬਰ ਸੁਖਵਿੰਦਰ ਬਾਗਪੁਰ, ਬਿੱਟੂ ਰੂਪੇਵਾਲੀ, ਜਿੰਦਰ ਬਾਗਪੁਰ, ਅਮਨਦੀਪ ਬਾਗਪੁਰ, ਪਾਲ ਬਾਗਪੁਰ, ਮਾਸਟਰ ਸਵਰਨ ਸਿੰਘ ਆਦਿ ਹਾਜ਼ਰ ਸਨ।