ਪਿੰਡਾਂ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ 'ਤੇ ਜ਼ੋਰ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਵੈ ਰੋਜ਼ਗਾਰ ਤੇ ਉੱਦਮਤਾ ਨੂੰ ਪ੍ਰਫੁੱਲਤ ਕਰਨ ਦੇ ਨਿਰਦੇਸ਼ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖ਼ਲਾਈ ਸੰਸਥਾ (ਰੂਡਸੈਟੀ) ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਪਿੰਡਾਂ ਦੇ ਨੌਜਵਾਨਾਂ ਤੱਕ ਸਿਖ਼ਲਾਈ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਤੇ ਉੱਦਮਤਾ ਨਾਲ ਜੋੜਨ ’ਤੇ ਜ਼ੋਰ ਦਿੱਤਾ।
Publish Date: Thu, 27 Aug 2026 04:20 PM (IST)
Updated Date: Thu, 27 Aug 2026 04:21 PM (IST)
ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖ਼ਲਾਈ ਸੰਸਥਾ (ਰੂਡਸੈਟੀ) ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਪਿੰਡਾਂ ਦੇ ਨੌਜਵਾਨਾਂ ਤੱਕ ਸਿਖ਼ਲਾਈ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਤੇ ਉੱਦਮਤਾ ਨਾਲ ਜੋੜਨ ’ਤੇ ਜ਼ੋਰ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਸਿਖ਼ਲਾਈ ਪ੍ਰੋਗਰਾਮਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਨੌਜਵਾਨਾਂ ਨੂੰ ਉਨ੍ਹਾਂ ਦੀ ਰੁਚੀ ਅਤੇ ਸਥਾਨਕ ਰੋਜ਼ਗਾਰ ਦੀਆਂ ਸੰਭਾਵਨਾਵਾਂ ਅਨੁਸਾਰ ਹੁਨਰ ਸਿਖ਼ਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣ, ਤਾਂ ਜੋ ਉਹ ਸਵੈ-ਰੋਜ਼ਗਾਰ ਅਪਣਾ ਕੇ ਆਤਮਨਿਰਭਰ ਬਣ ਸਕਣ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਰੂਡਸੈਟੀ ਨਾਲ ਬਿਹਤਰ ਤਾਲਮੇਲ ਕਰਕੇ ਪੇਂਡੂ ਖੇਤਰਾਂ ਵਿੱਚ ਯੋਗ ਉਮੀਦਵਾਰਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਹੁਨਰ ਸਿਖ਼ਲਾਈ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਿਖ਼ਲਾਈ ਤੋਂ ਬਾਅਦ ਨੌਜਵਾਨਾਂ ਨੂੰ ਉੱਦਮਤਾ ਅਤੇ ਬੈਂਕ ਕਰੈਡਿਟ ਨਾਲ ਜੋੜਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ, ਤਾਂ ਜੋ ਸਿਖ਼ਲਾਈ ਪ੍ਰਾਪਤ ਉਮੀਦਵਾਰ ਆਪਣੇ ਕਾਰੋਬਾਰ ਦੀ ਸ਼ੁਰੂਆਤ ਕਰ ਸਕਣ।
ਮੀਟਿੰਗ ਵਿੱਚ ਡਾਇਰੈਕਟਰ ਰੂਡਸੈਟੀ, ਜਲੰਧਰ ਮਨਜੀਤ ਸਿੰਘ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਐਲ.ਡੀ.ਐਮ. ਐਮ.ਐਸ.ਮੋਤੀ, ਫੰਕਸ਼ਨਲ ਮੈਨੇਜਰ ਡੀ.ਆਈ.ਸੀ. ਗੁਰਮੀਤ ਕੌਰ, ਸੁਖਵਿੰਦਰ ਕੌਰ ਡੀ.ਪੀ.ਐਮ., ਪੀ.ਐਸ.ਆਰ.ਐਲ.ਐਮ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।