- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਮਾਰਚ

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਲੁਧਿਆਣਾ ਵਿਖੇ 20 ਜੂਨ ਦੀ ਮੀਟਿੰਗ ’ਚ ਮੁਲਾਜ਼ਮਾਂ ਦੀਆਂ ਸਾਰੀਆਂ ਧਿਰਾਂ ਦੀ ਬਣੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ ਵੱਲੋਂ ਦਿੱਤੇ ਐਕਸ਼ਨ ਅਨੁਸਾਰ ਉਕਤ ਸਾਰੀਆਂ ਧਿਰਾਂ ਦੀ ਬਣੀ ਮੁਲਾਜ਼ਮ ਪੈਨਸ਼ਨਰਜ਼ ਜੁਆਇੰਟ ਕੋਆਰਡੀਨੇਸ਼ਨ ਕਮੇਟੀ, ਜਲੰਧਰ ਵੱਲੋਂ ਅੱਜ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕਰਕੇ ਰੋਸ ਮਾਰਚ ਕੀਤਾ ਗਿਆ, ਜਿਸ ਵਿਚ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 18 ਫ਼ੀਸਦੀ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, 17-07-2020 ਦਾ ਪੱਤਰ ਰੱਦ ਕਰਕੇ ਮੁਲਾਜ਼ਮਾਂ ਤੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ, ਪ੍ਰੋਬੇਸ਼ਨ ਪੀਰੀਅਡ ਵਿਚ ਵਾਧੇ ਵਾਲਾ ਪੱਤਰ ਰੱਦ ਕਰਕੇ ਪਰਖਕਾਲ ਸਮੇਂ ਵਿਚ ਪੂਰੀ ਤਨਖ਼ਾਹ ਦਿੱਤੀ ਜਾਵੇ, ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜ਼ਰਤਾਂ ਲਾਗੂ ਕੀਤੀਆਂ ਜਾਣ, ਏ.ਸੀ.ਪੀ. ਸਕੀਮ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦਿੱਤਾ ਜਾਵੇ, ਸਾਰੇ ਵਰਗਾਂ ਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਅਤੇ ਉਨ੍ਹਾਂ ਦੀ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ।
ਇਸ ਰੋਸ ਰੈਲੀ ਵਿਚ ਸੁਰਿੰਦਰ ਕੁਮਾਰ ਪੁਆਰੀ ਅਤੇ ਡਿੰਪਲ ਰਹੇਲਾ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ, ਪਿਆਰਾ ਸਿੰਘ ਅਤੇ ਮਾਸਟਰ ਮਨੋਹਰ ਲਾਲ, ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਗੁਰਚਰਨ ਸਿੰਘ ਚਾਹਲ ਅਤੇ ਨਰਿੰਦਰ ਨਾਥ ਸੈਣੀ, ਗੌਰਮਿੰਟ ਏਡਿਡ ਸਕੂਲ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ, ਨਵਪ੍ਰੀਤ ਬੱਲੀ ਅਤੇ ਕੰਵਲਜੀਤ ਸੰਗੋਵਾਲ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵਿਗਿਆਨ, ਆਰ.ਐੱਸ.ਯਾਦਵ ਅਤੇ ਕੁਲਦੀਪ ਰਾਣਾ, ਪਾਵਰਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਪੰਜਾਬ ਏਟਿਕ, ਹਰਿੰਦਰ ਦੁਸਾਂਝ ਅਤੇ ਕੁਲਵਿੰਦਰ ਸਿੰਘ ਜੋਸਨ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ, ਪ੍ਰੇਮ ਲਾਲ ਅਤੇ ਅਵਤਾਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਪੰਜਾਬ, ਤੀਰਥ ਬਾਸੀ ਅਤੇ ਪੁਸ਼ਪਿੰਦਰ ਸਿੰਘ ਵਿਰਦੀ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ, ਅਵਤਾਰ ਸਿੰਘ ਅਤੇ ਗੁਰਜੀਤ ਸਿੰਘ, ਡਰਾਈਵਰ ਟੈਕਨੀਕਲ ਯੂਨੀਅਨ, ਜਗਤਾਰ ਸਿੰਘ, ਰੋਡਵੇਜ਼ ਦੇ ਆਗੂਆਂ ਨੇ ਆਪਣੇ ਸਾਥੀਆਂ ਨਾਲ ਸ਼ਾਮਲ ਹੋਏ।
ਇਸ ਤੋਂ ਇਲਾਵਾ ਜੋਰਾਵਰ ਸਿੰਘ, ਵਿਨੋਦ ਸਾਗਰ, ਅਮਰਪ੍ਰੀਤ ਸਿੰਘ ਪਰਮਾਰ, ਪਵਨ ਕੁਮਾਰ ਵਰਮਾ, ਮਨੀਸ਼ ਸੈਣੀ, ਸੁਖਵਿੰਦਰ ਸੁਖੀ ਪਵਨ ਕੁਮਾਰ ਸਾਰੇ ਆਗੂਆਂ ਨੇ ਆਪਣੇ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਇਸ ਰੋਸ ਰੈਲੀ ’ਚ ਹਿੱਸਾ ਲਿਆ। ਤੇਜਿੰਦਰ ਸਿੰਘ ਨੰਗਲ ਪ੍ਰਧਾਨ, ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ’ਚ ਵਿਰੋਧ ਝੱਲਣ ਲਈ ਤਿਆਰ ਰਹੇ।