ਵਿੱਤ ਮੰਤਰੀ ਦੇ ਬਿਆਨ ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ, ਜਲੰਧਰ ’ਚ ਪੁਤਲਾ ਫੂਕਿਆ ਵਿੱਤ ਮੰਤਰੀ ਦੇ ਬਿਆਨ ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ, ਜਲੰਧਰ ’ਚ ਪੁਤਲਾ ਫੂਕਿਆ
Publish Date: Thu, 13 Aug 2026 09:14 PM (IST)
Updated Date: Thu, 13 Aug 2026 09:17 PM (IST)
ਕਿਹਾ-ਹੱਕਾਂ ਲਈ ਸੰਘਰਸ਼ ਕਰਨਾ ਐਂਟੀ ਸਟੇਟ ਨਹੀਂ, ਸੰਵਿਧਾਨਕ ਹੱਕ ਹੈ ਲਖਬੀਰ/ਭੱਲਾ, ਪੰਜਾਬੀ ਜਾਗਰਣ ਜਲੰਧਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜਲੰਧਰ ਜ਼ਿਲ੍ਹਾ ਇਕਾਈ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹੇ ਜਾਣ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮ ਆਗੂਆਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਰੋਸ ਦਰਜ ਕਰਵਾਇਆ। ਇਹ ਰੋਸ ਪ੍ਰਦਰਸ਼ਨ ਪੀ.ਐੱਸ.ਐੱਮ.ਐੱਸ.ਯੂ. ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਵੱਲੋਂ ਦਿੱਤੇ ਸੂਬਾ ਪੱਧਰੀ ਐਕਸ਼ਨ ਦੇ ਸੱਦੇ ਤਹਿਤ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਕਿਸੇ ਵੀ ਤਰ੍ਹਾਂ ਦੇਸ਼ ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨਾ ਮੁਲਾਜ਼ਮਾਂ ਦਾ ਲੋਕਤੰਤਰਿਕ ਤੇ ਸੰਵਿਧਾਨਕ ਹੱਕ ਹੈ। ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ‘ਐਂਟੀ ਸਟੇਟ’ ਕਹਿਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜ਼ਿਲ੍ਹਾ ਜਨਰਲ ਸਕੱਤਰ ਵਿਨੋਦ ਸਾਗਰ, ਚੇਅਰਮੈਨ ਜੋਰਾਵਰ ਸਿੰਘ, ਕੇਵਲ ਸਿੰਘ ਹੁੰਦਲ, ਜ਼ਿਲ੍ਹਾ ਪ੍ਰਧਾਨ ਈ.ਟੀ.ਟੀ. ਯੂਨੀਅਨ, ਸ਼ਿਵਰਾਜ ਸਿੰਘ, ਅਜਮੇਰ ਸਿੰਘ, ਅਧਿਆਪਕ ਆਗੂ ਤਰਸੇਮ ਲਾਲ, ਜ਼ਿਲ੍ਹਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ, ਜਨਰਲ ਸਕੱਤਰ ਰਿਸ਼ੀ ਕੁਮਾਰ, ਸੁਖਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸਿੱਖਿਆ ਵਿਭਾਗ ਤੇ ਦਵਿੰਦਰ ਭੱਟੀ ਸਮੇਤ ਹੋਰ ਆਗੂਆਂ ਨੇ ਵਿੱਤ ਮੰਤਰੀ ਦੇ ਬਿਆਨ ਦੀ ਸਖ਼ਤ ਨਿੰਦਾ ਕੀਤੀ। --- ‘ਐਂਟੀ ਸਟੇਟ’ ਵਾਲੇ ਸ਼ਬਦ ਤੁਰੰਤ ਵਾਪਸ ਲਏ ਜਾਣ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਵਾਲੇ ਸ਼ਬਦ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਅਤੇ ਬਿਆਨ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਵਨ ਕੁਮਾਰ, ਹਰਮਨ, ਜਸਵੰਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਭਾਰਤੀ, ਸੁਰਿੰਦਰ ਕੁਮਾਰ, ਸਰਪ੍ਰਸਤ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ।