
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਤਹਿਸੀਲ ਫਿਲੌਰ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਸਫ਼ਲ ਹੜਤਾਲ ਤੋਂ ਬਾਅਦ ਫਿਲੌਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ

ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਤਹਿਸੀਲ ਫਿਲੌਰ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਸਫ਼ਲ ਹੜਤਾਲ ਤੋਂ ਬਾਅਦ ਫਿਲੌਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਸਬੰਧਤ ਸੈਂਕੜੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।