- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਸ਼ੰਖਨਾਦ, ਪੂਰੇ ਪੰਜਾਬ ਵਿੱਚ ਨਿਕਲੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ : ਯਜਿਤ ਹੁਰੀਆ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ
ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਮਹਾਮੰਤਰੀ ਯਜਿਤ ਹੁਰੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ 18 ਸਤੰਬਰ ਤੋਂ 30 ਸਤੰਬਰ ਤੱਕ ਪੂਰੇ ਪੰਜਾਬ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੱਢੀ ਜਾਵੇਗੀ। ਇਸ ਯਾਤਰਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਜੀ ਵੀ ਪਹੁੰਚ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦੇਣਗੇ। ਯਾਤਰਾ ਨੂੰ ਲੈ ਕੇ ਭਾਜਪਾ ਦੇ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਤਿਆਰੀਆਂ ਵਿੱਚ ਜੁਟੇ ਹੋਏ ਹਨ ਅਤੇ ਲੋਕਾਂ ਵਿੱਚ ਵੀ ਇਸ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਯਜਿਤ ਹੁਰੀਆ ਨੇ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਪਰ ਅੱਜ ਇਹ ਨਸ਼ਿਆਂ ਦੇ ਛੇਵੇਂ ਦਰਿਆ ਦਾ ਦਰਦ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ’ਤੇ ਕਾਬੂ ਪਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਪੰਜਾਬ ਦੀ ਜਨਤਾ ਹੁਣ ਬਦਲਾਅ ਦਾ ਮਨ ਬਣਾ ਚੁੱਕੀ ਹੈ। ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਜਨ ਅਭਿਆਨ ਹੈ।