ਖੇਤ 'ਚ ਅੱਗ ਲਾਉਣ 'ਤੇ ਕਿਸਾਨ ਨੂੰ 2500 ਰੁਪਏ ਹਰਜਾਨਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਸਰਨਾਣਾ ਦੇ ਖੇਤ ਵਿਚ ਅੱਗ ਲਾਉਣ 'ਤੇ ਇਕ ਕਿਸਾਨ ਨੂੰ 2500 ਰੁਪਏ ਦਾ ਵਾਤਾਵਰਨ ਮੁਆਵਜ਼ਾ ਲਾਇਆ ਗਿਆ।
Publish Date: Tue, 05 Apr 2022 07:45 PM (IST)
Updated Date: Tue, 05 Apr 2022 07:45 PM (IST)

ਪੰਜਾਬੀ ਜਾਗਰਣ ਕੇਂਦਰ, ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਸਰਨਾਣਾ ਦੇ ਖੇਤ ਵਿਚ ਅੱਗ ਲਾਉਣ 'ਤੇ ਇਕ ਕਿਸਾਨ ਨੂੰ 2500 ਰੁਪਏ ਦਾ ਵਾਤਾਵਰਨ ਮੁਆਵਜ਼ਾ ਲਾਇਆ ਗਿਆ। ਐੱਸਡੀਐੱਮ ਹਰਪ੍ਰਰੀਤ ਸਿੰਘ ਅਟਵਾਲ, ਜੋ ਕਿ ਪਿੰਡ ਸਰਨਾਣਾ ਤਹਿਸੀਲ ਜਲੰਧਰ-1 ਵਿਖੇ ਮੌਕੇ ਦਾ ਨਿਰੀਖਣ ਕਰਨ ਪੁੱਜੇ ਸਨ, ਨੇ ਦੱਸਿਆ ਕਿ ਸੈਟੇਲਾਈਟ ਰਾਹੀਂ ਪ੍ਰਰਾਪਤ ਲੋਕੇਸ਼ਨ ਦੇ ਆਧਾਰ 'ਤੇ ਉਨ੍ਹਾਂ ਵੱਲੋਂ ਉਕਤ ਖੇਤ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਰੀਬ ਇਕ ਏਕੜ ਖੇਤ ਵਿਚ ਅੱਗ ਲਾਉਣ 'ਤੇ ਕਿਸਾਨ ਕੇਹਰ ਸਿੰਘ ਨੂੰ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ 2500 ਰੁਪਏ ਵਾਤਾਵਰਨ ਮੁਆਵਜ਼ਾ/ਹਰਜਾਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਦੇ ਮਾਮਲਿਆਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਵਾਤਾਵਰਨ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਕਰਨਾ ਸਮੇਂ ਦੀ ਮੁੱਖ ਲੋੜ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਾਰਨ ਪੈਦਾ ਹੋਣ ਵਾਲੇ ਧੂੰਏ ਕਰ ਕੇ ਜਿਥੇ ਮਨੁੱਖੀ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਉਥੇ ਖੇਤਾਂ ਵਿਚਲੀ ਮਿੱਟੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਸਮੇਤ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਐੱਸਡੀਐੱਮ ਹਰਪ੍ਰਰੀਤ ਸਿੰਘ ਅਟਵਾਲ ਨੇ ਕਿਸਾਨਾਂ ਨੂੰ ਇਸ ਮਾੜੇ ਰੁਝਾਨ ਨੂੰ ਛੱਡਣ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ। ਇਸ ਮੌਕੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਲੰਧਰ ਦੇ ਐੱਸਡੀਓ ਬਚਨਪਾਲ ਸਿੰਘ, ਕਾਨੂੰਗੋ ਪ੍ਰਸ਼ੋਤਮ ਲਾਲ ਵੀ ਮੌਜੂਦ ਸਨ।