- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ‘ਯੂਥ ਵਲੰਟੀਅਰ ਐਵਾਰਡ-2026’ ਨਾਲ ਸਨਮਾਨਿਤ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ’ਚ ਸਹਾਇਕ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਸਿੱਖਿਆ, ਖੋਜ ਤੇ ਸਮਾਜਿਕ ਖੇਤਰ ’ਚ ਸਰਗਰਮ ਯੋਗਦਾਨ ਲਈ ‘ਯੂਥ ਵਲੰਟੀਅਰ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਪ੍ਰਾਪਤ ਕਰਕੇ ਉਨ੍ਹਾਂ ਨੇ ਨਾ ਸਿਰਫ਼ ਆਪਣੇ ਪਰਿਵਾਰ ਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ, ਸਗੋਂ ਆਪਣੇ ਜ਼ਿਲ੍ਹੇ ਦਾ ਨਾਂ ਵੀ ਰੌਸ਼ਨ ਕੀਤਾ ਹੈ। ਕੇਅਰਨੈਸ ਐਂਡ ਅਵੇਅਰਨੈਸ ਵੈਲਫੇਅਰ ਸੋਸਾਇਟੀ ਤੇ ਰਿਸ਼ੀ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਪੰਜਾਬ ਭਰ ’ਚ ਸਿੱਖਿਆ, ਸਮਾਜ ਸੇਵਾ, ਖੇਡਾਂ ਤੇ ਕਲਾ ਦੇ ਖੇਤਰਾਂ ’ਚ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੇ ਯੋਗਦਾਨ ਨੂੰ ਮਾਨਤਾ ਦਿੱਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸੰਤ ਮਨਮੋਹਨ ਸਿੰਘ ਨੇ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਇਸ ਉਪਲੱਬਧੀ ’ਤੇ ਵਧਾਈ ਦਿੱਤੀ। ਯੂਨੀਵਰਸਿਟੀ ਦੇ ਓਐੱਸਡੀ ਅਰਬਿੰਦ ਸਿੰਘ ਧੂਤ ਨੇ ਵੀ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ ਤੇ ਨੌਜਵਾਨਾਂ ਨਾਲ ਜੁੜੇ ਸਮਾਜਿਕ ਉਪਰਾਲਿਆਂ ਦੀ ਪਛਾਣ ਹੈ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਡਾ. ਪਲਵਿੰਦਰ ਸਿੰਘ ਨੇ ਕਿਹਾ ਕਿ ਇੰਜੀ. ਚੱਗਰ ਵੱਲੋਂ ਸਿੱਖਿਆ, ਖੋਜ ਤੇ ਸਮਾਜਿਕ ਗਤੀਵਿਧੀਆਂ ਨੂੰ ਇਕੱਠੇ ਲੈ ਕੇ ਚੱਲਣ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਇੰਜੀ. ਜੀਵਨਜੋਤ ਸਿੰਘ ਚੱਗਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਮਿਹਨਤ ਕਰਨ ਤੇ ਸਿੱਖਿਆ, ਖੋਜ ਤੇ ਸਮਾਜ ਸੇਵਾ ਦੇ ਖੇਤਰ ’ਚ ਵਧੇਰੇ ਯੋਗਦਾਨ ਪਾਉਣ ਲਈ ਪ੍ਰੇਰਣਾ ਦਾ ਸਰੋਤ ਹੈ। ਯੂਨੀਵਰਸਿਟੀ ਮੈਨੇਜਮੈਂਟ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਵੱਲੋਂ ਵੀ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਇਸ ਸਨਮਾਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।