ਯੂਥ ਦਾ ਸਾਥ ਮਿਲਣ ਨਾਲ ਹੀ ਨਸ਼ਿਆਂ ਦਾ ਖਾਤਮਾ ਸੰਭਵ : ਢੇਸੀ
ਨੌਜਵਾਨ ਪੀੜੀ ਦਾ ਸਾਥ ਮਿਲਣ ਨਾਲ ਹੀ ਨਸ਼ਿਆਂ ਦਾ ਖਾਤਮਾ ਸੰਭਵ : ਸੁਰਿੰਦਰ ਪਾਲ ਸਿੰਘ ਢੇਸੀ
Publish Date: Sun, 18 Jan 2026 06:38 PM (IST)
Updated Date: Mon, 19 Jan 2026 04:15 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਦੇ ਨਜ਼ਦੀਕੀ ਪਿੰਡ ਬੱਛੋਵਾਲ ’ਚ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਦ ਯਾਤਰਾ ਕੱਢੀ ਗਈ। ਇਸ ਦੌਰਾਨ ਪਿੰਡ ਦੀਆਂ ਗਲੀਆਂ ਤੇ ਸੜਕਾਂ ’ਚੋਂ ਲੰਘਦਿਆਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਰਪੰਚ ਸੁਰਿੰਦਰ ਪਾਲ ਸਿੰਘ ਢੇਸੀ ਨੇ ਕਿਹਾ ਕਿ ਜੇਕਰ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਹੈ ਤਾਂ ਸਾਰੇ ਸਮਾਜ ਨੂੰ ਮਿਲ ਕੇ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਹਰਜੀਤ ਸਿੰਘ ਢੇਸੀ ਪ੍ਰਧਾਨ ਭੀਕੇਯੂ ਦੁਆਬਾ ਜ਼ਿਲ੍ਹਾ ਜਲੰਧਰ, ਜਗਜੀਤ ਸਿੰਘ, ਸੁਰਿੰਦਰ ਪਾਲ ਸਮੇਤ ਗ੍ਰਾਮ ਪੰਚਾਇਤ ਦੇ ਮੈਂਬਰ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।