- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਮੁੱਲ-ਅਧਾਰਿਤ ਸਿੱਖਿਆ' ਬਾਰੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼ਿਵ ਜੋਤੀ ਪਬਲਿਕ ਸਕੂਲ ਵਿਖੇ 'ਮੁੱਲ-ਅਧਾਰਿਤ ਸਿੱਖਿਆ' ਬਾਰੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਇਸ ’ਚ 60 ਅਧਿਆਪਕਾਂ ਨੇ ਹਿੱਸਾ ਲਿਆ। ਪ੍ਰਿੰਸੀਪਲ ਪਰਵੀਨ ਸੈਲੀ ਨੇ ਸੀ ਬੀ ਐਸ ਈ ਦੇ ਆਏ ਹੋਏ ਮਾਹਿਰਾਂ ਕਿਰਨਦੀਪ ਕੌਰ ਖਰਬੰਦਾ ਕੁੰਦਨ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਸਿਵਲ ਲਾਈਨਜ਼, ਲੁਧਿਆਣਾ ਅਤੇ ਅਮਿਤ ਕੈਮਬ੍ਰਿਜ ਇੰਟਰਨੈਸ਼ਨਲ ਸਕੂਲ ਫਾਰ ਗਰਲਜ਼, ਅਰਬਨ ਅਸਟੇਟ, ਜਲੰਧਰ ਦਾ ਸਵਾਗਤ ਕੀਤਾ। ਕਿਰਨਦੀਪ ਕੌਰ ਖਰਬੰਦਾ ਅਤੇ ਅਮਿਤ ਨੇ ਅਧਿਆਪਕਾਂ ਨੂੰ ਸਮਝਾਇਆ ਕਿ 'ਮੁੱਲ-ਅਧਾਰਿਤ ਸਿੱਖਿਆ' ਦਾ ਉਦੇਸ਼ ਵਿਦਿਆਰਥੀਆਂ ਵਿੱਚ ਨੈਤਿਕ, ਮਾਨਵੀ ਅਤੇ ਸਮਾਜਿਕ ਗੁਣਾਂ ਦਾ ਵਿਕਾਸ ਕਰਨਾ ਹੈ। ਨਵੀਂ ਪੀੜ੍ਹੀ ਵਿੱਚ ਤੇਜ਼ੀ ਨਾਲ ਘਟ ਰਹੀਆਂ ਨੈਤਿਕ ਕਦਰਾਂ-ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ, ਉਨ੍ਹਾਂ ਨੇ ਅਧਿਆਪਕਾਂ ਨਾਲ ਖੁੱਲ੍ਹੀ ਚਰਚਾ ਕੀਤੀ•। ਪ੍ਰਵੀਨ ਸੈਲੀ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਸਿਰਫ਼ ਵਿਚਾਰ-ਵਟਾਂਦਰੇ ਤੱਕ ਹੀ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਇਨ੍ਹਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਜਮਾਤ ਵਿੱਚ ਅਮਲੀ ਰੂਪ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ।