ਪਰਵਾਸੀ ਮਜ਼ਦੂਰਾਂ ਨੂੰ ਦਿੱਤਾ ਜ਼ਰੂਰਤ ਦਾ ਸਾਮਾਨ
ਬੀਤੇ ਦਿਨੀਂ ਪਿੰਡ ਰਾਏਪੁਰ ’ਚ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਕਰਕੇ ਜ਼ਰੂਰਤ ਦਾ ਸਾਮਾਨ ਸੜ ਗਿਆ ਸੀ।
Publish Date: Tue, 26 May 2026 09:11 PM (IST)
Updated Date: Tue, 26 May 2026 09:13 PM (IST)
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਬੀਤੇ ਦਿਨੀਂ ਪਿੰਡ ਰਾਏਪੁਰ ’ਚ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਕਰਕੇ ਜ਼ਰੂਰਤ ਦਾ ਸਾਮਾਨ ਸੜ ਗਿਆ ਸੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟਰੇਟ, ਜਲੰਧਰ-1 ਸ਼ੁਭੀ ਆਂਗਰਾ ਦੀ ਅਗਵਾਈ ਵਿਚ ਰੈੱਡ ਕਰਾਸ ਸੁਸਾਇਟੀ ਅਤੇ ਤਹਿਸੀਲਦਾਰ ਸਵਪਨਦੀਪ ਕੌਰ ਵੱਲੋਂ ਖਾਣ-ਪੀਣ ਦਾ ਸਾਮਾਨ, ਰਾਸ਼ਨ, ਭਾਂਡੇ ਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਹੋਰ ਮੁਲਾਜ਼ਮ ਵੀ ਮੌਜੂਦ ਸਨ।