12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ’ਚ ਏਟਕ ਸ਼ਾਮਲ ਹੋਵੇਗੀ : ਚਾਹਲ
12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ’ਚ ਏਟਕ ਸ਼ਾਮਲ ਹੋਵੇਗੀ-ਚਾਹਲ
Publish Date: Fri, 23 Jan 2026 08:33 PM (IST)
Updated Date: Fri, 23 Jan 2026 08:36 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮੁਲਾਜ਼ਮ ਆਗੂ ਜਗਮੋਹਨ ਨੌਲੱਖਾ, ਮਨਜੀਤ ਸਿੰਘ ਬਠਿੰਡਾ, ਪ੍ਰੇਮ ਸਿੰਘ ਜਲੰਧਰ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੂਬਾਈ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ, ਸੂਬਾਈ ਸਲਾਹਕਾਰ ਗੁਰਮੇਲ ਸਿੰਘ ਮੈਲਡੇ ਅਤੇ ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ ਨੇ ਪਿਛਲੇ ਸਮੇਂ ਦੌਰਾਨ ਹੋਏ ਵੱਖ-ਵੱਖ ਐਕਸ਼ਨ ਪ੍ਰੋਗਰਾਮਾਂ ਦਾ ਰੀਵਿਊ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ। ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਆਗੂਆਂ ਨੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਗਿੱਲ, ਜਗਜੀਤ ਸਿੰਘ, ਨਸੀਬ ਸਿੰਘ ਜੜੋਤ, ਅਮਰੀਕ ਸਿੰਘ ਬਟਾਲਾ, ਬਲਵੰਤ ਸਿੰਘ ਸੰਧੂ, ਸੁੱਚਾ ਸਿੰਘ ਅਜਨਾਲਾ, ਕੁਲਵੰਤ ਸਿੰਘ ਚਾਨੀ, ਸੋਮ ਨਾਥ ਅਰੋੜਾ, ਅਜਮੇਰ ਸਿੰਘ, ਦਲਜੀਤ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ ਰੋਪੜ, ਵਿਜੇ ਕੁਮਾਰ, ਜਗਦੀਸ਼ ਸਿੰਘ, ਚਮਕੌਰ ਸਿੰਘ, ਨਿਰਵੈਰ ਸਿੰਘ, ਭੁਪਿੰਦਰ ਸਿੰਘ, ਪ੍ਰਦੀਪ ਕੁਮਾਰ, ਸਵਰਨ ਸਿੰਘ, ਸੇਵਾ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।