ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ’ਚ ਸੰਧਿਆ ਫੇਰੀ
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਵਿਖੇ ਸੰਧਿਆ ਫੇਰੀ ਕਰਵਾਈ ਗਈ
Publish Date: Wed, 21 Jan 2026 09:07 PM (IST)
Updated Date: Wed, 21 Jan 2026 09:09 PM (IST)

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਵਿਖੇ ਸਾਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮਾਂ ਦੇ ਪਹਿਲੇ ਦਿਨ ਗੁਰਦੁਆਰਾ ਸਾਹਿਬ ਤੋਂ ਪੰਜਾਬ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਵਿਸ਼ਾਲ ਸੰਧਿਆ ਫੇਰੀ ਕੱਢੀ ਗਈ। ਇਸ ਮੌਕੇ ਡੇਰਾ ਸੰਤਪੁਰਾ ਜੱਬਦ ਵੱਲੋਂ ਸੰਤ ਬਾਬਾ ਜਨਕ ਸਿੰਘ, ਸੰਤ ਬਾਬਾ ਸਰਵਣ ਸਿੰਘ ਵੱਲੋ ਵੀ ਹਾਜ਼ਰੀ ਭਰੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਸੰਧਿਆ ਫੇਰੀ ਗੁਰੂਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਨਗਰ ਦੀਆਂ ਪ੍ਰਕਰਮਾ ਕਰਦਿਆਂ ਦੇਰ ਸ਼ਾਮ ਗੁਰੂਦੁਆਰਾ ਸਾਹਿਬ ਪਹੁੰਚ ਸਮਾਪਤ ਹੋਈ। ਇਸ ਉਪਰੰਤ ਭਾਈ ਗੁਰਸਾਹਿਬ ਸਿੰਘ ਜਫ਼ਰਵਾਲ ਅਤੇ 22 ਜਨਵਰੀ ਨੂੰ ਭਾਈ ਮਨਜਿੰਦਰ ਸਿੰਘ ਹਰਰਾਏ ਪੁਰ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਮੌਕੇ ਸੰਗਤਾਂ ਵੱਲੋਂ ਲੰਗਰਾਂ ਅਤੇ ਫੁੱਲਾਂ ਦੀ ਵਰਖਾ ਕਰ ਸੰਧਿਆ ਫੇਰੀ ਦਾ ਸਵਾਗਤ ਕਰ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਖੀਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਰਨੈਲ ਸਿੰਘ, ਰਣਵੀਰ ਪਾਲ ਸਿੰਘ, ਹਰਦਿਆਲ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ ਨਿੰਦੀ, ਕਾਬਲ ਸਿੰਘ, ਮਾਸਟਰ ਸੁਰਜੀਤ ਸਿੰਘ, ਸਰਪੰਚ ਰਸ਼ਪਾਲ ਸਿੰਘ ਪਾਲਾ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਕਾਬਲ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।