ਮਨੁੱਖ ਦਾ ਸਭ ਤੋਂ ਵਧੀਆ ਸਾਥੀ ਕਿਤਾਬ ਹੁੰਦੀਆਂ ਨੇ : ਡਾ. ਨਵਜੋਤ
ਵਿਸ਼ਵ ਪੁਸਤਕ ਦਿਵਸ ਮੌਕੇ ਯੂਨੀਵਰਸਿਟੀ ਕਾਲਜ ’ਚ ਸਮਾਗਮ
Publish Date: Thu, 23 Apr 2026 08:12 PM (IST)
Updated Date: Thu, 23 Apr 2026 08:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਿਸ਼ਵ ਪੁਸਤਕ ਦਿਵਸ ਮੌਕੇ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ’ਚ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਓਐੱਸਡੀ ਡਾ. ਨਵਜੋਤ ਨੇ ਸੰਬੋਧਨ ’ਚ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸਭ ਤੋਂ ਵਧੀਆ ਸਾਥੀ ਹੁੰਦੀਆਂ ਹਨ, ਜੋ ਸਾਨੂੰ ਗਿਆਨ ਦੇ ਨਾਲ-ਨਾਲ ਸੋਚ ਨੂੰ ਵੀ ਵਿਸ਼ਾਲ ਬਣਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਿਲੇਬਸ ਤੋਂ ਇਲਾਵਾ ਵੀ ਚੰਗੀਆਂ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਲਾਇਬ੍ਰੇਰੀਅਨ ਸਵੀਤਾ ਨੇ ਕਿਹਾ ਕਿ ਲਾਇਬ੍ਰੇਰੀ ਗਿਆਨ ਦਾ ਖ਼ਜ਼ਾਨਾ ਹੈ ਤੇ ਵਿਦਿਆਰਥੀਆਂ ਨੂੰ ਇਸਦਾ ਪੂਰਾ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ਦੀਆਂ ਪੁਸਤਕਾਂ ਪੜ੍ਹਨ ਤੇ ਕਿਤਾਬਾਂ ਨੂੰ ਸੰਭਾਲ ਕੇ ਰੱਖਣ ਲਈ ਉਤਸ਼ਾਹਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਕਵਿਤਾ ਪਾਠ ਤੇ ਕਿਤਾਬਾਂ ‘ਤੇ ਆਧਾਰਿਤ ਵਿਚਾਰ ਪੇਸ਼ ਕੀਤੇ ਗਏ। ਅੰਤ ’ਚ ਕਾਲਜ ਪ੍ਰਬੰਧਕਾਂ ਵੱਲੋਂ ਧੰਨਵਾਦ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਆਦਤ ਨੂੰ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।