ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ਼ /ਕਾਲਜ ’ਚ ਸਮਾਗਮ
Publish Date: Mon, 24 Nov 2025 06:24 PM (IST)
Updated Date: Mon, 24 Nov 2025 06:37 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ/ਕਾਲਜ ਸੀਚੇਵਾਲ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਗਮ ’ਚ ਸੁਰਜੀਤ ਸਿੰਘ ਸੰਟੀ, ਸਰਪੰਚ ਜੋਗਾ ਸਿੰਘ ਚੱਕ ਚੇਲਾ ਤੇ ਸਰਪੰਚ ਬੂਟਾ ਸਿੰਘ ਸੀਚੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ’ਚ ਸਕੂਲ ਦੇ ਵਿਦਿਆਰਥੀਆਂ ਨੇ ਹਰਿਜੱਸ ਕੀਰਤਨ ਕੀਤਾ। ਉਸ ਉਪਰੰਤ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਸਬੰਧੀ ਕਵਿਤਾਵਾਂ ਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੁਇੱਜ਼ ਮੁਕਾਬਲਾ ਤੇ ਲੇਖ ਮੁਕਾਬਲਾ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਸਕੂਲ ਦੇ ਪ੍ਰਿੰਸੀਪਲ ਰਜਵੰਤ ਕੌਰ ਤੇ ਪ੍ਰਿੰਸੀਪਲ ਸਤਪਾਲ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।