ਗੁਰਾਇਆ : ਸਾਬਕਾ ਡੀਜੀਪੀ ਪੰਜਾਬ ਪੁਲਿਸ ਈਸ਼ਵਰ ਚੰਦਰ (64) ਦਾ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।

ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਨੀਲਮ ਸ਼ਰਮਾ, ਦੋ ਪੁੱਤਰ ਆਦਿੱਤਿਆ ਤੇ ਅਭਿਸ਼ੇਕ ਸਨ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

Posted By: Jagjit Singh