ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ
ਆਬਕਾਰੀ ਵਿਭਾਗ ਤੇ ਥਾਣਾ ਰਾਮਾ ਮੰਡੀ ਨੇ ਕਾਬੂ ਕੀਤਾ ਨਜਾਇਜ਼ ਸ਼ਰਾਬ ਸਮੇਤ ਨੌਜਵਾਨ
Publish Date: Wed, 07 Jan 2026 07:45 PM (IST)
Updated Date: Wed, 07 Jan 2026 07:47 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਆਬਕਾਰੀ ਵਿਭਾਗ ਤੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਅਜੀਤ ਨਗਰ ’ਚ ਛਾਪਾਮਾਰੀ ਕਰਕੇ ਇਕ ਨੌਜਵਾਨ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੇ ਇੰਸਪੈਕਟਰ ਮੋਹਿਤ ਸੋਢੀ ਦੀ ਨਿਗਰਾਨੀ ਹੇਠ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਅਜੀਤ ਨਗਰ ’ਚ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਰੇਸ਼ ਕੁਮਾਰ ਵਾਸੀ ਅਜੀਤ ਨਗਰ ਨਾਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਇੰਸਪੈਕਟਰ ਮੋਹਿਤ ਸੋਢੀ ਨਾਲ ਸਾਂਝੀ ਕਾਰਵਾਈ ਕਰਦਿਆਂ ਨਰੇਸ਼ ਕੁਮਾਰ ਨੂੰ ਕਾਬੂ ਕਰਕੇ ਉਸ ਕੋਲੋਂ 10 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।