- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਆਦਮਪੁਰ ਤੋਂ ਪਵਨ ਕੁਮਾਰ ਟੀਨੂੰ ਨੂੰ ਟਿਕਟ ਮਿਲਣ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ
ਵਿਧਾਨ ਸਭਾ ਹਲਕਾ ਆਦਮਪੁਰ ਤੋਂ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ 'ਤੇ ਇਲਾਕੇ ਦੇ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਆਦਮਪੁਰ ਲਖਵੀਰ ਸਿੰਘ ਹਜ਼ਾਰਾ ਨੇ ਪਵਨ ਕੁਮਾਰ ਟੀਨੂੰ ਨੂੰ ਟਿਕਟ ਮਿਲਣ 'ਤੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਪੰਜਾਬੀ ਜਾਗਰਣ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਹਜ਼ਾਰਾ ਨੇ ਕਿਹਾ ਕਿ ਪਵਨ ਕੁਮਾਰ ਟੀਨੂੰ ਇੱਕ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਤਜਰਬੇਕਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਹਲਕਾ ਆਦਮਪੁਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦਿਨ-ਰਾਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਕ ਯੋਗ ਅਤੇ ਹਰਮਨ ਪਿਆਰੇ ਆਗੂ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਬੇਹੱਦ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਵਰਕਰਾਂ ਵਿੱਚ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਲਖਵੀਰ ਸਿੰਘ ਹਜ਼ਾਰਾ ਨੇ ਭਰੋਸਾ ਦਿਵਾਇਆ ਕਿ ਹਲਕਾ ਆਦਮਪੁਰ ਦੇ ਸਮੂਹ ਵਰਕਰ ਅਤੇ ਇਲਾਕਾ ਨਿਵਾਸੀ ਇਕਜੁੱਟ ਹੋ ਕੇ ਪਵਨ ਕੁਮਾਰ ਟੀਨੂੰ ਦੀ ਚੋਣ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।