ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ
Publish Date: Sun, 19 Apr 2026 06:57 PM (IST)
Updated Date: Mon, 20 Apr 2026 04:09 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਸਬੰਧੀ ਨਵਾਂ ਐਕਟ ਲਿਆਦਾ ਗਿਆ ਸੀ ਜਿਸਨੂੰ ਪੰਜਾਬ ਦੇ ਰਾਜਪਾਲ ਵੱਲੋਂ ਮਨਜੂਰੀ ਦੇਣ ਉਪਰੰਤ ਨਵਾਂ ਕਾਨੂੰਨ ਬਣਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਸਵਾਗਤ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਰਣਜੀਤ ਸਿੰਘ ਨੋਨੀ, ਅਮਨਦੀਪ ਸਿੰਘ ਬੱਗਾ, ਅਰਵਿੰਦਰ ਪਾਲ ਸਿੰਘ ਬੱਬਲੂ ਨੇ ਬਿੱਲ ਪਾਸ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਹੈ ਕਿ ਹੁਣ ਕੋਈ ਵੀ ਵਿਅਕਤੀ ਬੇਅਦਬੀ ਕਰਨ ਤੋਂ ਪਹਿਲਾਂ ਸੋਚਗਾ ਕਿਓਂਕਿ ਇਸ ਬਿੱਲ ’ਚ ਬੇਅਦਬੀ ਕਰਨ ਵਾਲੇ ਨੂੰ ਛੇਤੀ ਜਮਾਨਤ ਨਹੀਂ ਮਿਲੇਗੀ ਤੇ ਉਮਰ ਕੈਦ ਤਕ ਸਜਾ ਦੀ ਵਿਵਸਥਾ ਕੀਤੀ ਗਈ ਹੈ। ਤੇ 25 ਲੱਖ ਤੱਕ ਜੁਰਮਾਨਾ ਰਖਿਆ ਗਿਆ ਹੈ। ਉਨਾਂ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿਤੀ।