- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਸ, ਜਲੰਧਰ : ਰਾਮ

ਜਾਸ, ਜਲੰਧਰ : ਰਾਮ ਨਗਰ (ਫਾਟਕ ਨੇੜੇ) ਮੰਗਲਵਾਰ ਰਾਤ ਕਰੀਬ 11 ਵਜੇ ਚੋਣਾਂ ਦੀ ਖੁੰਦਕ ਤੇ ਆਪਸੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਹਮਲਾ ਕੀਤਾ ਗਿਆ। ਹਮਲੇ ’ਚ ਪਿਉ-ਪੁੱਤ ਸਮੇਤ ਚਾਰ ਜਣੇ ਜ਼ਖ਼ਮੀ ਹੋ ਗਏ। ਪਰਿਵਾਰ ਨੇ ਬੁੱਧਵਾਰ ਸਵੇਰੇ ਥਾਣਾ ਨੰਬਰ 1 ਵਿਚ ਸ਼ਿਕਾਇਤ ਦਰਜ ਕਰਵਾਈ। ਪੀੜਤ ਹਰਬਿਲਾਸ ਨੇ ਦੱਸਿਆ ਕਿ ਉਹ ਰਾਤ ਨੂੰ ਪਰਿਵਾਰ ਸਮੇਤ ਸੁੱਤੇ ਹੋਏ ਸਨ ਕਿ ਅਚਾਨਕ ਬਾਹਰੋਂ ਰੌਲਾ ਸੁਣਾਈ ਦਿੱਤਾ। ਜਦੋਂ ਉਨ੍ਹਾਂ ਦਾ ਪੁੱਤਰ ਰਾਜਵੀਰ ਘਰੋਂ ਬਾਹਰ ਗਿਆ ਤਾਂ 15 ਹਥਿਆਰਬੰਦ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਪੁੱਤਰ ਨੂੰ ਬਚਾਉਣ ਲਈ ਬਾਹਰ ਆਏ ਹਰਬਿਲਾਸ ਤੇ ਉਨ੍ਹਾਂ ਦੀ ਪਤਨੀ ’ਤੇ ਵੀ ਹਮਲਾ ਕੀਤਾ ਗਿਆ।
ਹਰਬਿਲਾਸ ਮੁਤਾਬਕ ਹਮਲਾਵਰਾਂ ’ਚ ਨਵਜੋਤ, ਬਨੀਸ਼ ਸੋਢੀ, ਬੱਲੂ, ਸੁਰਿੰਦਰ ਕੁਮਾਰ, ਦਵਿੰਦਰ ਦੀਪੂ, ਗਾਂਧੀ, ਗਿੰਨੀ ਵਿਰਦੀ ਤੇ ਪਵਨ ਮਹੇ ਸਮੇਤ ਹੋਰ ਨੌਜਵਾਨ ਸ਼ਾਮਲ ਸਨ। ਹਮਲਾਵਰਾਂ ਨੇ ਗਲੀ ’ਚ ਖੜ੍ਹੀਆਂ ਗੱਡੀਆਂ ਤੇ ਥਾਰ ਨੂੰ ਵੀ ਨੁਕਸਾਨ ਪਹੁੰਚਾਇਆ। ਪਰਿਵਾਰ ਨੇ ਗੁਆਂਢਣ ਨੀਲਮ ਸੋਢੀ ’ਤੇ ਹਮਲਾਵਰ ਭੇਜਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਦੋਵੇਂ ਧਿਰਾਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਹਨ ਤੇ ਚੋਣਾਂ ਸਬੰਧੀ ਖੁੰਦਕ ਕਾਰਨ ਹਮਲਾ ਕਰਵਾਇਆ ਗਿਆ। ਘਟਨਾ ਤੋਂ ਬਾਅਦ ਪੁਲਿਸ ਕੰਟਰੋਲ ਰੂਮ ਦੇ ਨੰਬਰ 112 ’ਤੇ ਸੂਚਨਾ ਦਿੱਤੀ ਗਈ। ਥਾਣਾ ਨੰਬਰ 1 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।