ਪਿੰਡ ਮਨਸੂਰਪੁਰ ਦੇ ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਪਿੰਡ ਮਨਸੂਰਪੁਰ ਵਿਖੇ ਵੱਡੀ ਗਿਣਤੀ ’ਚ ਪੰਚਾਇਤ ਦੀ ਹਾਜ਼ਰੀ ’ਚ ਪਰਿਵਾਰ ਅਕਾਲੀ ਦਲ ’ਚ ਸ਼ਾਮਲ
Publish Date: Thu, 02 Apr 2026 08:39 PM (IST)
Updated Date: Thu, 02 Apr 2026 08:43 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ਦੇ ਪਿੰਡ ਮਨਸੂਰਪੁਰ ’ਚ ਉਸ ਵੇਲੇ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ, ਜਦੋਂ ਮੌਜੂਦਾ ਪੰਚ ਸਮੇਤ ਕਈ ਪਰਿਵਾਰ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਬੀਤੇ ਦਿਨੀਂ ਹਲਕਾ ਫਿਲੌਰ ’ਚ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ ਰੈਲੀ ਦੌਰਾਨ ਹੋਈ, ਜਿਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਲੋਕ ਭਲਾਈ ਸਕੀਮਾਂ ਮੁੜ ਚਾਲੂ ਕੀਤੀਆਂ ਜਾਣਗੀਆਂ। ਪਿੰਡ ਮਨਸੂਰਪੁਰ ਦੇ ਪਰਿਵਾਰਾਂ ਨੇ ਪੰਚਾਇਤ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬਲਦੇਵ ਸਿੰਘ ਖਹਿਰਾ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸੰਬੋਧਨ ਦੌਰਾਨ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਹਾਲਾਤ ਖਰਾਬ ਹੋ ਚੁੱਕੇ ਹਨ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ ਤੇ ਆਮ ਆਦਮੀ ਪਾਰਟੀ ਤੋਂ ਨਾਰਾਜ਼ ਹਨ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕੀਤੇ ਜਾਣ। ਇਸ ਮੌਕੇ ਸੁੱਚਾ ਰਾਮ ਨੰਬਰਦਾਰ, ਅਮਰੀਕ ਸਿੰਘ ਨੰਬਰਦਾਰ, ਸੰਤੋਖ ਸਿੰਘ (ਕੈਨੇਡਾ), ਰਵੀ ਸਿੱਧੂ, ਹਰਦੀਪ ਸਿੰਘ ਸਿੱਧੂ, ਹਰਕਮਲ ਸਿੰਘ, ਬਲਵੀਰ ਸਿੰਘ ਪੰਚ, ਕੁਲਦੀਪ ਸਿੰਘ ਧਾਲੀਵਾਲ, ਕ੍ਰਿਪਾਲ ਸਿੰਘ, ਲਖਵੀਰ ਸਿੰਘ ਪੰਚ, ਮੱਖਣ ਸਿੰਘ (ਸਾਬਕਾ ਪੰਚ), ਜਸਕਰਨ ਸਿੰਘ ਸਮੇਤ ਹੋਰ ਹਾਜ਼ਰ ਸਨ।