ਰਾਕੇਸ਼ ਗਾਂਧੀ, ਜਲੰਧਰ : ਸ਼ਨਿੱਚਰਵਾਰ ਰਾਤ ਮਾਡਲ ਹਾਊਸ ਵਿਖੇ ਸ਼ੱਕੀ ਹਾਲਾਤ ਵਿਚ ਅੌਰਤ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਐਤਵਾਰ ਸ਼ਾਮ ਮਿ੍ਤਕ ਦੇ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਘਰ ਦੇ ਬਾਹਰ ਰੱਖ ਕੇ ਵਿਰਲਾਪ ਕੀਤਾ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਨਹੀਂ ਕਰ ਲੈਂਦੀ ਤਦ ਤਕ ਸਰਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਦੀ ਮੌਤ ਨਹੀਂ ਹੋਈ ਹੈ ਬਲਕਿ ਕਤਲ ਕੀਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ਵਿਚ ਥਾਣਾ ਭਾਰਗੋ ਕੈਂਪ ਦੇ ਮੁਖੀ ਭਗਵੰਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਵਿਚ ਜੋ ਵੀ ਦੋਸ਼ੀ ਹੋਵੇਗਾ, ਉਸ 'ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।