ਸੰਤ ਬਾਬਾ ਜਸਵਿੰਦਰ ਸਿੰਘ ਨੂੰ ਪ੍ਰਸਿੱਧ ਸ਼ਖ਼ਸੀਅਤਾਂ ਨੇ ਦਿੱਤੀ ਅੰਤਿਮ ਵਿਦਾਇਗੀ
ਰੂਹਾਨੀ ਸ਼ਖ਼ਸੀਅਤ ਅਤੇ ਨਿਮਰਤਾ ਦੀ ਮੂਰਤ, ਬਾਣੀ ਅਤੇ ਬਾਣੇ ਦੇ ਧਾਰਨੀ
Publish Date: Wed, 21 Jan 2026 11:17 PM (IST)
Updated Date: Wed, 21 Jan 2026 11:18 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਰੂਹਾਨੀ ਸ਼ਖ਼ਸੀਅਤ ਅਤੇ ਨਿਮਰਤਾ ਦੀ ਮੂਰਤ, ਬਾਣੀ ਅਤੇ ਬਾਣੇ ਦੇ ਧਾਰਨੀ, ਸਰਬੱਤ ਦੇ ਭਲੇ ਲਈ ਹਮੇਸ਼ਾਂ ਤੱਤਪਰ ਰਹਿਣ ਵਾਲੇ ਸੰਤ ਬਾਬਾ ਲਾਲ ਸਿੰਘ ਦੇ ਸਪੁੱਤਰ ਸੰਤ ਬਾਬਾ ਰਣਜੀਤ ਸਿੰਘ, ਮਨਜੀਤ ਸਿੰਘ ਮਨੀ ਦੇ ਭਰਾਤਾ ਅਤੇ ਸੰਤ ਬੀਬਾ ਨਰਿੰਜਣ ਕੌਰ ਦੇ ਬਸ਼ੀਰਪੁਰਾ ਵਾਲਿਆਂ ਦੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਜਸਵਿੰਦਰ ਸਿੰਘ ਦੇ ਅਚਾਨਕ ਅੱਜ ਪਰਮਾਤਮਾ ਦੇ ਹੁਕਮ ਅਨੁਸਾਰ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਨੇ ਸੰਨ 2014 ਵਿੱਚ ਸੰਤ ਬਾਬਾ ਲਾਲ ਸਿੰਘ ਜੀ ਦੇ ਸੱਚਖੰਡ ਵਾਸੀ ਹੋਣ ਤੋਂ ਬਾਅਦ ਡੇਰਾ ਯਾਦਗਾਰ ਬੀਬਾ ਨਿਰੰਜਨ ਕੌਰ ਜੀ ਅਸਥਾਨ ਦੀ ਸੇਵਾ ਸੰਭਾਲੀ ਅਤੇ ਸੰਗਤਾਂ ਨੂੰ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਨਾਲ ਜੋੜਿਆ। ਉਨ੍ਹਾਂ ਦੇ ਸਰੀਰ ਨੂੰ ਅਗਨ ਭੇਟ ਕਰਨ ਦੀ ਸੇਵਾ ਸਪੁੱਤਰ ਸੁਖਮਨਦੀਪ ਸਿੰਘ ਨੇ ਨਿਭਾਈ।
ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ, ਧਾਰਮਿਕ, ਸਮਾਜਿਕ, ਰਾਜਨੀਤਿਕ ਜਥੇਬੰਦੀਆਂ ਅਤੇ ਮੀਡੀਆ ਦੇ ਪ੍ਰਤੀਨਿਧੀਆਂ ਸੰਤ ਜਗਜੀਤ ਸਿੰਘ ਸ਼ਾਸਤਰੀ ਹਰਿਦੁਆਰ, ਮਹਾਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ, ਸਾਬਕਾ ਸੰਸਦੀ ਸਕੱਤਰ ਕੇਡੀ ਭੰਡਾਰੀ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਸੰਤ ਮੋਹਨ ਸਿੰਘ ਹਰਿਦੁਆਰ, ਸੰਤ ਬਾਬਾ ਗੁਰਵਿੰਦਰ ਪਾਲ ਸਿੰਘ ਨਿਰਮਲ ਕੁਟੀਆ, ਬਾਬਾ ਤਰਲੋਚਨ ਸਿੰਘ, ਸੰਤ ਰਾਜਾ ਸਿੰਘ ਚੱਕ ਵਿਹੰਡਲ, ਸੰਤ ਰਣਜੀਤ ਸਿੰਘ ਲਾਇਲਪੁਰੀ, ਮਨਜੀਤ ਸਿੰਘ, ਦਵਿੰਦਰ ਸਿੰਘ ਰਹੇਜਾ ,ਸਰਬਜੀਤ ਸਿੰਘ ਰਾਜਪਾਲ, ਹਰਜਿੰਦਰ ਸਿੰਘ ਲਾਡਾ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਸਤਪਾਲ ਸਿੰਘ ਸਿਦਕੀ, ਗੁਰਮੇਲ ਸਿੰਘ, ਦਲਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ , ਕੌਂਸਲਰ ਸ਼ੈਰੀ ਚੱਡਾ, ਕੁਲਵੰਤ ਸਿੰਘ, ਮਨਜੀਤ ਸਿੰਘ ਠੁਕਰਾਲ, ਰਣਜੀਤ ਸਿੰਘ ਰਾਣਾ, ਮਨਿੰਦਰ ਪਾਲ ਸਿੰਘ ਗੁੰਬਰ, ਇੰਦਰਪਾਲ ਸਿੰਘ, ਗੁਰਮੀਤ ਸਿੰਘ ਬਿੱਟੂ, ਹਰਪਾਲ ਸਿੰਘ ਚੱਢਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ,ਚਰਨਜੀਵ ਸਿੰਘ ਲਾਲੀ, ਡਾ ਪਰਮਜੀਤ ਸਿੰਘ ਮਰਵਾਹਾ ਆਦਿ ਵੱਲੋਂ ਉਨ੍ਹਾਂ ਦੇ ਪਰਿਵਾਰ ਅਤੇ ਸਕੇ ਸਬੰਧੀਆਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਸੰਤ ਰਣਜੀਤ ਸਿੰਘ ਲਾਇਲਪੁਰੀ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅੰਤਿਮ ਅਰਦਾਸ ਸਮਾਗਮ 6 ਫਰਵਰੀ ਦਿਨ ਸ਼ੁਕਰਵਾਰ ਨੂੰ ਦੁਪਹਿਰ ਡੇਢ ਵਜੇ ਤੱਕ ਅਰਦਾਸ ਸਮਾਗਮ ਹੋਵੇਗਾ। ਪ੍ਰਸਿੱਧ ਵਿਦਵਾਨ ਲਿਖਾਰੀ ਪ੍ਰਚਾਰਕ ਅਤੇ ਗੁਰੂ ਘਰ ਦੇ ਕੀਰਤਨੀਏ ਗਿਆਨੀ ਰਣਧੀਰ ਸਿੰਘ ਸੰਭਲ ਯੂਕੇ ਨਿਵਾਸੀ ਨੇ ਉਨ੍ਹਾਂ ਦੇ ਪਰਿਵਾਰ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।