10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ
10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ
Publish Date: Sun, 15 Feb 2026 07:58 PM (IST)
Updated Date: Mon, 16 Feb 2026 04:13 AM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ ’ਚ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ਹੇਠ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ। 9ਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੇ ਕਲਾਸ ਇੰਚਾਰਜ ਧੀਰਜ ਕਲਸੀ ਤੇ ਸਰਬਜੀਤ ਕੌਰ ਦੀ ਰਹਿਨੁਮਾਈ ਹੇਠ, ਜਦਕਿ 11ਵੀਂ ਕਲਾਸ ਦੇ ਵਿਦਿਆਰਥੀਆਂ ਨੇ ਲੈਕਚਰਾਰ ਬਲਜੀਤ ਕੌਰ ਤੇ ਲੈਕਚਰਾਰ ਰਾਜਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਇਸ ਸਮਾਗਮ ਨੂੰ ਯਾਦਗਾਰ ਬਣਾਇਆ। ਪ੍ਰੋਗਰਾਮ ਦੀ ਸ਼ੁਰੂਆਤ ਦੁਰਗਾ ਵੰਦਨਾ ਨਾਲ ਕੀਤੀ ਗਈ। ਇਸ ਮੌਕੇ 9ਵੀਂ ਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਗੀਤ, ਡਾਂਸ ਤੇ ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਰੰਗੀਨ ਬਣਾਇਆ ਗਿਆ ਤੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਮਾਰਗਦਰਸ਼ਨ ਲਈ ਧੰਨਵਾਦ ਕਰਦਿਆਂ ਗੀਤਾਂ ਤੇ ਸੰਬੋਧਨਾਂ ਰਾਹੀਂ ਸਨਮਾਨ ਪ੍ਰਗਟਾਇਆ। ਇਸ ਦੌਰਾਨ ਲੈਕਚਰਾਰ ਪੂਨਮ ਦੱਤਾ, ਲੈਕਚਰਾਰ ਬਲਜੀਤ ਕੌਰ ਤੇ ਰੂਪ ਰਾਣੀ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਤੇ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਵਿਦਾਇਗੀ ਮੌਕੇ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੇ ਕਲਾਸ ਇੰਚਾਰਜ ਰੂਪ ਰਾਣੀ, ਨਿਰਮਲ ਕੌਰ, ਨਲਿਨੀ ਸਿੱਕਾ ਤੇ ਪੂਨਮ ਦੱਤਾ ਦੀ ਅਗਵਾਈ ’ਚ ਸਕੂਲ ਨੂੰ ਮਿਊਜ਼ਿਕ ਸਿਸਟਮ ਦਾਨ ਕੀਤਾ।